ਮਲੌਦ, 2 ਜਨਵਰੀ, (ਸਹਾਰਨ ਮਾਜਰਾ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਸੋਮਲਖੇੜੀ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਗੁਰੂ ਘਰ ਵਿਖੇ ਕਥਾ ਵਾਚਕਾਂ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਕੁਰਬਾਨੀ ਭਰੇ ਇਤਿਹਾਸ ਨਾਲ ਜੋੜਿਆ ਗਿਆ | ਸਜਾਏ ਇਸ ਵਿਸ਼ਾਲ ਨਗਰ ਕੀਰਤਨ ਦਾ ਪਿੰਡ ਸੋਮਲਖੇੜੀ, ਬੱਸ ਸਟੈਂਡ ਮਲੌਦ ਅਤੇ ਚੋਮੋਂ ਰੋਡ ਮਲੌਦ ਵਿਖੇ ਸੰਗਤਾਂ ਵਲੋਂ ਥਾਂ-ਥਾਂ ਸਤਿਕਾਰ ਨਾਲ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰੇ ਸਾਹਿਬਾਨਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਲੰਗਰ ਲਗਾਏ ਗਏ | ਇਸੇ ਤਹਿਤ ਨਗਰ ਪੰਚਾਇਤ ਮਲੌਦ ਦੇ ਉਪ ਪ੍ਰਧਾਨ ਰਛਪਾਲ ਸਿੰਘ ਪਾਲਾ ਸੋਮਲ, ਆਪ ਪਾਰਟੀ ਦੇ ਬਲਾਕ ਪ੍ਰਧਾਨ ਬਹਾਦਰ ਸਿੰਘ ਸੋਮਲ, ਕੌਂਸਲਰ ਬਲਪ੍ਰੀਤ ਕੌਰ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਮਕੌਰ ਸਿੰਘ, ਕੈਸ਼ੀਅਰ ਗੁਰਸੇਵਕ ਸਿੰਘ, ਸਕੱਤਰ ਕੁਲਵਿੰਦਰ ਸਿੰਘ, ਚਮਕੌਰ ਸਿੰਘ, ਮੈਂਬਰ ਹਰਜਿੰਦਰ ਸਿੰਘ, ਗੁਰਦੀਪ ਸਿੰਘ, ਨੌਰੰਗ ਸਿੰਘ, ਕਰਤਾਰ ਸਿੰਘ, ਲਛਮਣ ਸਿੰਘ, ਨਾਨਕ ਸਿੰਘ, ਪ੍ਰਧਾਨ ਸਿੰਘ, ਭਗਵਾਨ ਸਿੰਘ, ਸਾਬਕਾ ਕੌਂਸਲਰ ਗੁਰਜੰਟ ਸਿੰਘ ਬਿੱਲੂ, ਹੈੱਡ ਗ੍ਰੰਥੀ ਜਸਵੀਰ ਸਿੰਘ, ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਗਰ ਵਾਸੀਆਂ ਅਤੇ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ |