15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ੍ਰੀ ਗੁਰੂ ਤੇਗ ਬਹਾਦਰ ਸਕੂਲ 'ਚ ਅਖੰਡ ਪਾਠ ਦਾ ਭੋਗ ਪਾਇਆ

Ad Position 21
No active advertisement
ਅਜੀਤ ਡੈਸਕ 03-01-2026
ਮਾਛੀਵਾੜਾ ਸਾਹਿਬ, 2 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਸ੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਐੱਮ.ਡੀ. ਹਰਪਾਲ ਕੌਰ, ਸਮੂਹ ਸਟਾਫ਼ ਮੈਂਬਰ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਨਵੇਂ ਸਾਲ ਦੀ ਖ਼ੁਸ਼ੀ 'ਚ 30 ਦਸੰਬਰ 2025 ਨੂੰ ਸਕੂਲ ਵਿਚ ਅਖੰਡ ਪਾਠ ਆਰੰਭ ਕਰਵਾਇਆ ਗਿਆ, ਜਿਨ੍ਹਾਂ ਦਾ 1 ਜਨਵਰੀ 2026 ਨੂੰ ਭੋਗ ਪਾਇਆ ਗਿਆ | ਸਕੂਲ ਦੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੇ ਤਨਦੇਹੀ ਨਾਲ ਆਏ ਹੋਏ ਮਹਿਮਾਨਾਂ, ਬੱਚਿਆਂ ਦੇ ਮਾਤਾ ਪਿਤਾ ਅਤੇ ਬੱਚਿਆਂ ਦੀ ਲੰਗਰ ਛਕਾ ਕੇ ਸੇਵਾ ਕੀਤੀ | ਪਿ੍ੰਸੀਪਲ ਬੰਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਕੂਲ ਪਹੁੰਚਣ 'ਤੇ ਧੰਨਵਾਦ ਕੀਤਾ ਅਤੇ ਸੇਵਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਤੋਂ ਇਲਾਵਾ ਬਹੁਤ ਗਿਣਤੀ 'ਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਛੀਵਾੜਾ ਐਨ. ਟੀ. ਐੱਲ. ਕੰਪਨੀ ਦੀ ਟੀਮ ਨੇ ਲੰਗਰ ਲਗਾਇਆ ਅਗਲੀ ਖ਼ਬਰ ਸੰਤ ਬਾਬਾ ਬਲਵੰਤ ਸਿੰਘ ਸਿਹੌੜੇ ਵਾਲਿਆਂ ਦੇ ਜਨਮ ਅਸਥਾਨ 'ਤੇੇ ਲੈਂਟਰ ਪਾਏ
Ad Position 24