15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ੍ਰੀ ਗੁਰੂ ਅੰਗਦ ਦੇਵ ਨਗਰ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਲੰਗਰ ਲਗਾਏ

Ad Position 21
No active advertisement
ਅਜੀਤ ਡੈਸਕ 03-01-2026
ਖੰਨਾ, 2 ਜਨਵਰੀ (ਹਰਜਿੰਦਰ ਸਿੰਘ ਲਾਲ)-ਸ਼੍ਰੀ ਗੁਰੂ ਅੰਗਦ ਦੇਵ ਨਗਰ, ਅਮਲੋਹ ਰੋਡ ਖੰਨਾ ਵਿਖੇ ਨੌਜਵਾਨਾਂ ਵਲੋਂ ਹਰ ਸਾਲ ਦੀ ਤਰ੍ਹਾਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ 'ਚ ਗੁਰੂ ਕੇ ਲੰਗਰ ਲਗਾਏ ਗਏ | ਜਿਸ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵਲੋਂ ਵੀ ਸ਼ਮੂਲੀਅਤ ਕੀਤੀ ਗਈ | ਯਾਦੂ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਇਤਿਹਾਸ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਆਪਣੇ ਗੁਰੂ ਸਾਹਿਬਾਨ ਦੀਆਂ ਕੁਰਬਾਨੀ ਨੂੰ ਯਾਦ ਕਰਨਾ ਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਸਮਾਜ ਦੀ ਭਲਾਈ ਤੇ ਸੇਵਾ ਨੂੰ ਸਮਰਪਿਤ ਰਹਿਣਾ ਸ਼ਲਾਘਾਯੋਗ ਕਾਰਜ ਹੈ | ਪ੍ਰਮਾਤਮਾ ਸਭਨਾਂ ਨੂੰ ਚੜ੍ਹਦੀ ਕਲਾ 'ਚ ਰੱਖੇ | ਇਸ ਮੌਕੇ ਸੀਨੀਅਰ ਆਗੂ ਗੁਰਦੀਪ ਸਿੰਘ ਦੀਪਾ ਰੁਮਾਣਾ, ਗੁਰਿੰਦਰ ਸਿੰਘ ਬੱਗਾ, ਯੂਥ ਅਕਾਲੀ ਦਲ ਪ੍ਰਧਾਨ ਪਰਮਪ੍ਰੀਤ ਸਿੰਘ ਕੰਗ, ਰਾਜ ਕੁਮਾਰ ਲਖੀਆ, ਜਸਪਾਲ ਸਿੰਘ ਕੰਗ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਪੰਮਾ, ਜਤਿੰਦਰ ਸਿੰਘ, ਮਨਜੀਤ ਸਿੰਘ, ਹੈਰੀ, ਕਾਕਾ, ਅੰਮਿ੍ਤਪਾਲ ਸਿੰਘ, ਮਨਦੀਪ ਸਿੰਘ, ਭਿੰਦਰ ਸਿੰਘ, ਰਿਸ਼ਵ ਸ਼ਰਮਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂਆਂ ਦੇ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ-ਸਿੱਧੂ ਅਗਲੀ ਖ਼ਬਰ 'ਆਪ' ਸਰਕਾਰ ਦਾ ਨਵਾਂ ਵਰ੍ਹਾ 2026 ਵਿਕਾਸ ਕਾਰਜਾਂ ਨੂੰ ਸਮਰਪਿਤ ਹੋਵੇਗਾ-ਮਾ. ਦਹੇੜੂ/ਕਾਕਾ ਗਰੇਵਾਲ
Ad Position 24