ਮਲੌਦ, 3 ਜਨਵਰੀ, (ਸਹਾਰਨ ਮਾਜਰਾ)- ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਸੋਮਲਖੇੜੀ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਪਿੰਡ ਰੋੜੀਆਂ ਵਿਖੇ ਪੁੱਜਣ 'ਤੇ ਚੇਅਰਮੈਨ ਅਮਰੀਕ ਸਿੰਘ ਰੋੜੀਆਂ, ਕਰਨਸ਼ੇਰ ਸੋਮਲ, ਕੁਲਦੀਪ ਸਿੰਘ ਆਦਿ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਪੰਜ ਪਿਆਰਿਆਂ ਨੂੰ ਸਨਮਾਨ ਦਿੱਤੇ ਗਏ | ਇਸ ਤੋਂ ਇਲਾਵਾ ਬਰੋਟਾ ਚੌਂਕ ਮਲੌਦ ਅਤੇ ਹੋਰ ਸੰਗਤਾਂ ਵਲੋਂ ਥਾਂ ਥਾਂ ਸਤਿਕਾਰ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰੇ ਸਾਹਿਬਾਨਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਲੰਗਰ ਲਗਾਏ ਗਏ | ਇਸ ਮੌਕੇ ਚੇਅਰਮੈਨ ਅਮਰੀਕ ਸਿੰਘ ਰੋੜੀਆਂ ਵਲੋਂ ਸਮੁੱਚੀ ਮਾਨਵਤਾ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਨਗਰ ਪੰਚਾਇਤ ਮਲੌਦ ਦੇ ਉੱਪ ਪ੍ਰਧਾਨ ਰਛਪਾਲ ਸਿੰਘ ਪਾਲਾ ਸੋਮਲ, ਆਪ ਪਾਰਟੀ ਦੇ ਬਲਾਕ ਪ੍ਰਧਾਨ ਬਹਾਦਰ ਸਿੰਘ ਸੋਮਲ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਮਕੌਰ ਸਿੰਘ, ਕੈਸ਼ੀਅਰ ਗੁਰਸੇਵਕ ਸਿੰਘ, ਸਕੱਤਰ ਕੁਲਵਿੰਦਰ ਸਿੰਘ, ਚਮਕੌਰ ਸਿੰਘ, ਮੈਂਬਰ ਹਰਜਿੰਦਰ ਸਿੰਘ, ਗੁਰਦੀਪ ਸਿੰਘ, ਨਿਰਮਲ ਸਿੰਘ ਨਿੰਮਾ ਸੋਮਲ, ਰਛਪਾਲ ਸਿੰਘ ਪੋਲਾ ਰੋੜੀਆਂ, ਮਨਜੀਤ ਸਿੰਘ ਮੀਤਾ ਰੋੜੀਆਂ, ਨੌਰੰਗ ਸਿੰਘ, ਕਰਤਾਰ ਸਿੰਘ, ਲਛਮਣ ਸਿੰਘ, ਨਾਨਕ ਸਿੰਘ, ਪ੍ਰਧਾਨ ਸਿੰਘ, ਭਗਵਾਨ ਸਿੰਘ, ਹੈੱਡ ਗ੍ਰੰਥੀ ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ |