11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਕੂਹਲੀ ਕਲਾਂ 'ਚ 'ਆਪ' ਦੀ ਸਿਹਤ ਬੀਮਾ ਕਾਰਡ ਬਣਾਉਣ 'ਤੇ ਵਿਕਾਸ-ਕਾਰਜਾਂ ਸੰਬੰਧੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 04-01-2026
ਮਲੌਦ, 3 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਕੂਹਲੀ ਕਲਾਂ ਵਿਖੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਨੇ ਬੀ. ਡੀ. ਪੀ. ਓ. ਸੁਖਦੀਪ ਕੌਰ, ਪੰਚਾਇਤ ਅਫ਼ਸਰ ਪਵਿੱਤਰ ਸਿੰਘ ਦੀ ਹਾਜ਼ਰੀ ਦੌਰਾਨ ਮੀਟਿੰਗ ਕੀਤੀ | ਮੀਟਿੰਗ ਵਿਚ ਆਉਣ ਵਾਲੇ ਕੁੱਝ ਦਿਨਾਂ ਤੱਕ ਪਿੰਡਾਂ ਵਿਚ 10 ਲੱਖ ਰੁਪਏ ਦੇ ਇਲਾਜ ਦੀ ਸਕੀਮ ਤਹਿਤ ਬੀਮਾ ਕਾਰਡ ਯੋਜਨਾ ਸ਼ੁਰੂ ਕੀਤੀ ਜਾ ਰਹੀ, ਜਿਸ ਵਿਚ ਹਰ ਪਰਿਵਾਰ ਦਾ ਕਾਰਡ ਬਣੇਗਾ | ਵਿਧਾਇਕ ਗਿਆਸਪੁਰਾ ਨੇ ਪਿੰਡ ਵਿਚ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ-ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਸਤਨਾਮ ਬੇਰ ਕਲਾਂ ਬਲਾਕ ਪ੍ਰਧਾਨ, ਪਰਮਜੀਤ ਸਿੰਘ ਪੰਮਾ ਸਰਪੰਚ, ਨੱਥੂ ਸਿੰਘ ਪੰਚ, ਜਗਤਾਰ ਸਿੰਘ ਪੰਚ, ਖਾਗੀ ਖਾਂ, ਚਰਨਜੀਤ ਸਿੰਘ, ਬਲਬੀਰ ਸਿੰਘ ਨੰਬਰਦਾਰ, ਜਰਨੈਲ ਸਿੰਘ, ਨਿਰਮਲ ਸਿੰਘ, ਕਰਮਜੀਤ ਸਿੰਘ, ਜਤਿੰਦਰ ਸਿੰਘ, ਸੁੱਖਾ ਕੂਹਲੀ, ਮਨਮਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਇਮਤਿਹਾਨਾਂ ਦੀ ਪੜ੍ਹਾਈ ਤੇ ਪ੍ਰਭਾਵ ਪਾਉਂਦੇ ਹਨ ਬੰਦ ਸਕੂਲ-ਮਾਪੇ ਅਗਲੀ ਖ਼ਬਰ ਵਿਸ਼ਾਲ ਨਗਰ ਕੀਰਤਨ ਦਾ ਚੇਅਰਮੈਨ ਰੋੜੀਆਂ ਸਮੇਤ ਨਗਰ ਦੀਆਂ ਹੋਰ ਸੰਗਤਾਂ ਵਲੋਂ ਨਿੱਘਾ ਸਵਾਗਤ
Ad Position 24