11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁ. ਦਮਦਮਾ ਸਾਹਿਬ ਘੁਡਾਣੀ ਕਲ੍ਹਾਂ ਵਿਖੇ ਬਲਾਕ ਸੰਮਤੀ ਮੈਂਬਰ ਹਰਦੀਪ ਕੌਰ ਵਲੋਂ ਸ਼ੁਕਰਾਨਾ ਸਮਾਗਮ

Ad Position 21
No active advertisement
ਅਜੀਤ ਡੈਸਕ 04-01-2026
ਰਾੜਾ ਸਾਹਿਬ, 3 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)- ਅੱਜ ਇਤਹਾਸਿਕ ਗੁ. ਦਮਦਮਾ ਸਾਹਿਬ ਪਿੰਡ ਘੁਡਾਣੀ ਕਲ੍ਹਾਂ ਵਿਖੇ ਕਾਂਗਰਸ ਪਾਰਟੀ ਵੱਲੋਂ ਬਲਾਕ ਸੰਮਤੀ ਜੋਨ ਘੁਡਾਣੀ ਕਲ੍ਹਾਂ ਤੋਂ ਜੇਤੂ ਉਮੀਦਵਾਰ ਹਰਦੀਪ ਕੌਰ ਪਤਨੀ ਪੰਚ ਰਬਨਦੀਪ ਸਿੰਘ ਘੁਡਾਣੀ ਕਲ੍ਹਾਂ ਵੱਲੋਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਵਿੱਚ ਅੰਮਿ੍ਤ ਵੇਲੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਸਮੇਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖ ਪਾਇਲ ਜ਼ਿਲ੍ਹਾ ਪ੍ਰਧਾਨ, ਗੁਰਵਿੰਦਰ ਸਿੰਘ ਗਿੱਲ (ਟੀਨੂੰ ਘਲੋਟੀ) ਮੈਂਬਰ ਜਿਲ੍ਹਾ ਪ੍ਰੀਸ਼ਦ ਕੱਦੋਂ ਜੋਨ, ਮਨਦੀਪ ਸ਼ਰਮਾ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ, ਮਹੇਸ਼ਇੰਦਰ ਸਿੰਘ ਬੋਪਾਰਾਏ ਮੀਤ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ ਆਦਿ ਆਗੂ ਵਿਸ਼ੇਸ਼ ਤੌਰ 'ਤੇ ਪੁੱਜੇ | ਸਾਬਕਾ ਵਿਧਾਇਕ ਲੱਖਾ ਪਾਇਲ ਨੇ ਸੰਮਤੀ ਮੈਂਬਰ ਹਰਦੀਪ ਕੌਰ ਤੇ ਪੰਚ ਰਬਨਦੀਪ ਸਿੰਘ ਵਧਾਈ ਦਿੰਦਿਆਂ ਸਾਰੇ ਜੋਨ ਦੇ ਵੋਟਰਾਂ -ਸਪੋਰਟਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹਲਕਾ ਪਾਇਲ ਅੰਦਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਰ ਇੱਕ ਵਰਕਰ ਵਧਾਈ ਦਾ ਪਾਤਰ ਹੈ | ਇਸ ਸਮੇਂ ਸਮਾਗਮ ਵਿੱਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਗਿੱਲ ਅਤੇ ਸੰਮਤੀ ਮੈਂਬਰ ਹਰਦੀਪ ਕੌਰ ਸਮੇਤ ਵੱਖ-ਵੱਖ ਆਗੂਆਂ ਦਾ ਸਿਰੋਪਾਉ ਨਾਲ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਤਨੂੰ ਬੋਪਾਰਾਏ, ਸੁੱਖ ਬੋਪਾਰਾਏ, ਕੇਸਰ ਸਿੰਘ, ਨਿੰਦਰਜੀਤ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਸਵਰਨਜੀਤ ਸਿੰਘ ਸੋਨੀ, ਤਾਜ ਮਹੰੁਹਮ, ਕੁਲਵੀਰ ਸਿੰਘ, ਜਗਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜ ਤੇ ਕੇਂਦਰ ਦੋਵੇਂ ਸਰਕਾਰਾਂ ਪੰਜਾਬ ਦੀ ਬਿਹਤਰੀ ਲਈ ਸੰਜੀਦਾ ਨਹੀਂ-ਮਲਕੀਤ ਸਿੰਘ ਦਾਖਾ ਅਗਲੀ ਖ਼ਬਰ ਵਿਦਿਆਰਥੀਆਂ ਦੇ ਇਮਤਿਹਾਨਾਂ ਦੀ ਪੜ੍ਹਾਈ ਤੇ ਪ੍ਰਭਾਵ ਪਾਉਂਦੇ ਹਨ ਬੰਦ ਸਕੂਲ-ਮਾਪੇ
Ad Position 24