ਮਾਛੀਵਾੜਾ ਸਾਹਿਬ, 3 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਸਿਹਤ ਬੀਮਾ ਯੋਜਨਾ ਸਬੰਧੀ 8 ਤੋਂ 15 ਜਨਵਰੀ ਤੱਕ ਮਾਛੀਵਾੜਾ ਸਾਹਿਬ ਵਿਚ ਮੁਫ਼ਤ ਕੈਂਪ ਲਗਾਏ ਜਾ ਰਹੇ ਹਨ | ਚੇਅਰਮੈਨ ਸੁਖਵਿੰਦਰ ਸਿੰਘ ਗਿੱਲ ਅਤੇ ਬਲਾਕ ਪ੍ਰਧਾਨ ਪ੍ਰਵੀਨ ਮੱਕੜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁਫ਼ਤ ਸਿਹਤ ਬੀਮਾ ਯੋਜਨਾ ਸ਼ੁਰੂ ਹੋਣ ਜਾ ਰਹੀ ਹੈ ਜਿਸ ਸਬੰਧੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ |