ਬੀਜਾ, 3 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮਿ੍ਤਸਰ ਸਾਹਿਬ) ਸੰਸਥਾ ਦੇ ਸਮੂਹ ਪਰਿਵਾਰ ਵਲੋਂ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਮਿਤੀ 3 ਜਨਵਰੀ 2026 ਨੂੰ ਪਾਤਸ਼ਾਹੀ ਛੇਵੀਂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਤੋਂ ਸਾਹਿਬ-ਏ-ਕਮਾਲ, ਸਰਬੰਸਦਾਨੀ ਪਾਤਸ਼ਾਹੀ ਦਸਵੀਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਸੀ, ਦਾ ਮਾਤਾ ਗੰਗਾ ਖ਼ਾਲਸਾ ਕਾਲਜ ਦੇ ਵਿਹੜੇ ਵਿੱਚ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਟਾਫ਼ ਮੈਂਬਰਾਂ ਵਲੋਂ ਪੰਜ ਪਿਆਰੇ ਸਾਹਿਬਾਨ ਨੂੰ ਸਿਰਪਾਓ ਭੇਟ ਕੀਤੇ ਗਏ | ਕਾਲਜ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਮੁਬਾਰਕਬਾਦ ਦਿੱਤੀ |