11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਡੇਹਲੋਂ ਗੁਰਦੁਆਰਾ ਸਾਹਿਬ ਵਿਖੇ ਹੈੱਡ ਗ੍ਰੰਥੀ ਸਵਰਗੀ ਬਾਬਾ ਬੂਟਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 04-01-2026
ਡੇਹਲੋਂ, 3 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਦੇ ਹੈੱਡ ਗ੍ਰੰਥੀ ਸਵਰਗੀ ਬਾਬਾ ਬਲਵਿੰਦਰ ਸਿੰਘ (ਬੂਟਾ ਬਾਬਾ) ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਲੋਕਲ ਗੁਰਦੁਆਰਾ ਕਮੇਟੀ ਦੀ ਦੇਖ-ਰੇਖ ਹੇਠ ਡੇਹਲੋਂ ਗੁਰਦੁਆਰਾ ਸਾਹਿਬ ਵਿਖੇ ਹੋਇਆ | ਇਸ ਸਮੇਂ ਭਾਈ ਗੁਰਵਿੰਦਰ ਸਿੰਘ, ਭਾਈ ਜਗਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਯੁਗੇਸ ਸਿੰਘ ਲੁਧਿਆਣਾ ਵਾਲੇ, ਭਾਈ ਉਂਕਾਰ ਸਿੰਘ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ, ਪ੍ਰੀਤਮ ਸਿੰਘ ਬੌਹੜਾਈ ਦੇ ਜਥਿਆਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਬਾਬਾ ਕੇਵਲ ਸਿੰਘ ਨੰਗਲ, ਪ੍ਰਚਾਰਕ ਦਰਸ਼ਨ ਸਿੰਘ ਖ਼ਾਲਸਾ, ਭਾਈ ਗੁਰਦਾਸ ਸਿੰਘ ਜੰਗੇੜਾ ਅਤੇ ਸ਼੍ਰੋਮਣੀ ਕਮੇਟੀ ਪ੍ਰਚਾਰਕ ਭਾਈ ਕੁਲਦੀਪ ਸਿੰਘ ਰੂਪ ਨਿਸ਼ਾਨ ਵਲੋਂ ਗੁਰਮਤਿ ਵਿਚਾਰਾਂ ਕਰਦਿਆਂ ਸਵਰਗੀ ਬਾਬਾ ਬਲਵਿੰਦਰ ਸਿੰਘ ਦੀ ਜੀਵਨੀ 'ਤੇ ਚਾਨਣਾ ਪਾਇਆ ਤੇ ਉਨ੍ਹਾਂ ਵਲੋਂ ਗੁਰੂ ਘਰ ਅੰਦਰ ਲੰਮਾ ਸਮਾਂ ਨਿਭਾਈ ਸੇਵਾ ਦੀ ਸ਼ਲਾਘਾ ਕੀਤੀ | ਬਾਬਾ ਅਣਖਜੋਤ ਸਿੰਘ ਨੰਗਲ ਵਲੋਂ ਭੋਗ ਨਮਿਤ ਕੀਤੀ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਬਲਵਿੰਦਰ ਸਿੰਘ ਦੀ ਯਾਦ ਵਿਚ 11 ਹਜ਼ਾਰ ਦੀ ਰਾਸ਼ੀ ਲਾਇਬਰੇਰੀ ਬਣਾਉਣ ਸਮੇਤ ਲਿਟਰੇਚਰ, ਗੁਰਮਤਿ ਦੀਆਂ ਕਿਤਾਬਾਂ ਆਦਿ ਭੇਜਣ ਦਾ ਐਲਾਨ ਕੀਤਾ | ਇਸ ਸਮੇਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ, ਅਕਾਲੀ ਆਗੂ ਬੌਬੀ ਗਰਚਾ, ਸਰਪੰਚ ਪਰਮਦੀਪ ਸਿੰਘ ਦੀਪਾ ਡੇਹਲੋਂ , ਸ਼੍ਰੋਮਣੀ ਅਕਾਲੀ ਦਲ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਬਲਾਕ ਸੰਮਤੀ ਮੈਂਬਰ ਜਗਰੂਪ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਕੰਦਰ ਸਿੰਘ ਡੇਹਲੋਂ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਦੀਪ ਸਿੰਘ ਬਿੱਟੂ ਡੇਹਲੋਂ, ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮ੍ਹਾ ਡੇਹਲੋਂ, ਜਸਵੀਰ ਸਿੰਘ ਪੱਪੂ ਡੇਹਲੋਂ, ਪ੍ਰਧਾਨ ਬਚਿੱਤਰ ਸਿੰਘ, ਮੀਤ ਪ੍ਰਧਾਨ ਰਾਜਿੰਦਰ ਸਿੰਘ, ਸਾਬਕਾ ਸਰਪੰਚ ਸੁੱਚਾ ਸਿੰਘ, ਸੈਕਟਰੀ ਜਗਦੀਪ ਸਿੰਘ ਲਾਡੀ, ਪੰਚ ਦਰਸ਼ਨ ਸਿੰਘ, ਪੰਚ ਰਛਪਾਲ ਸਿੰਘ, ਪੰਚ ਜਸਵੀਰ ਸਿੰਘ, ਕਾਂਗਰਸੀ ਆਗੂ ਦੀਪਕ ਗੋਇਲ ਡੇਹਲੋਂ, ਬਾਬਾ ਸੰਗਤ ਸਿੰਘ ਫਾੳਾੂਡੇਸ਼ਨ ਪ੍ਰਧਾਨ ਜਸਪਾਲ ਸਿੰਘ, ਮੀਰੀ ਸੇਵਾ ਸੁਸਾਇਟੀ ਡੇਹਲੋਂ ਪ੍ਰਧਾਨ ਕੈਪਟਨ ਸਰਬਜੀਤ ਸਿੰਘ ਮਾਂਗਟ, ਦੁਕਾਨਦਾਰ ਯੂਨੀਅਨ ਪ੍ਰਧਾਨ ਜਸਵੀਰ ਸਿੰਘ ਚੀਮਾ, ਮੀਤ ਪ੍ਰਧਾਨ ਲਖਵੀਰ ਸਿੰਘ ਲੱਖਾ ਬੰਬੇ ਇਲੈਕਟ੍ਰੀਸ਼ੀਅਨ, ਗੁਰਸੇਵਕ ਸਿੰਘ, ਅੰਮਿ੍ਤਪਾਲ ਸਿੰਘ, ਮਨਦੀਪ ਸਿੰਘ, ਸੁਖਦੇਵ ਸਿੰਘ, ਪੰਚ ਰਵੀ, ਪੰਚ ਆਕੰਸ਼ ਗੋਇਲ, ਕਾਂਗਰਸੀ ਆਗੂ ਡਾ. ਵਰਿੰਦਰ ਸਿੰਘ ਰੰਗੀ, ਡਾ. ਕਰਮਜੀਤ ਸਿੰਘ ਕੂਕਾ, ਮੀਰੀ ਪੀਰੀ ਗਤਕਾ ਅਖਾੜਾ ਪ੍ਰਧਾਨ ਰਘਵੀਰ ਸਿੰਘ, ਜੁਗਿੰਦਰ ਸਿੰਘ ਗਿੰਦੋ ਪੰਚ, ਮਾਸਟਰ ਪ੍ਰੇਮ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ ਰੁੜਕਾ, ਪੰਚ ਗੁਰਮੇਲ ਸਿੰਘ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਸਮੇਂ ਲੋਕਲ ਕਮੇਟੀ ਮੈਨੇਜਰ ਜਸਵਿੰਦਰ ਸਿੰਘ ਜੱਸੀ ਵਲੋਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰਦੁਆਰਾ ਲੋਕਲ ਕਮੇਟੀ ਵਲੋਂ ਸਵਰਗੀ ਬਾਬਾ ਬਲਵਿੰਦਰ ਸਿੰਘ ਦੇ ਭਾਣਜਾ ਜਸਕੀਰਤ ਸਿੰਘ ਨੂੰ ਦਸਤਾਰ ਭੇਟ ਕੀਤੀ ਅਤੇ ਨੌਕਰੀ, ਮਾਲੀ ਮਦਦ ਦੇਣ ਸੰਬੰਧੀ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਿੱਧਸਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਨਗਰ ਕੀਰਤਨ ਦਾ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਨੇ ਕੀਤਾ ਭਰਵਾਂ ਸਵਾਗਤ
Ad Position 24