ਮਲੌਦ, 3 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਸਿੱਧਸਰ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਭਾਈ ਸਤਨਾਮ ਸਿੰਘ ਨੇ ਜਥੇ ਸਮੇਤ ਕੀਰਤਨ ਵਿਖਿਆਨ ਕਰਦਿਆਂ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਸਮੇਂ ਪ੍ਰਬੰਧਕਾਂ ਵਲੋਂ ਭਾਈ ਸਤਨਾਮ ਸਿੰਘ ਦਾ ਸਿਰਪਾਓ ਪਾ ਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸਵਰਨ ਸਿੰਘ ਲਸਾੜਾ, ਗੁਰਬਾਜ ਸਿੰਘ ਜ਼ੁਲਮਗੜ੍ਹ, ਸਮਾਜ ਸੇਵੀ ਅਵਤਾਰ ਸਿੰਘ ਜਰਗੜੀ, ਮਲੂਕ ਸਿੰਘ ਜ਼ੁਲਮਗੜ੍ਹ, ਜਗਤਾਰ ਸਿੰਘ ਨਿਜਾਮਪੁਰ, ਸੈਕਟਰੀ ਅਵਤਾਰ ਸਿੰਘ ਜਰਗੜੀ, ਨਿਰਮਲ ਸਿੰਘ ਲਸਾੜਾ, ਜਗਦੇਵ ਸਿੰਘ ਲਸਾੜਾ, ਸੋਮਨਾਥ ਸਿੰਘ, ਮਾ: ਸੁਰਿੰਦਰਪਾਲ ਸਿੰਘ, ਨੰਬਰਦਾਰ ਨਰਿੰਦਰ ਸਿੰਘ ਜਰਗੜੀ, ਬੰਤ ਸਿੰਘ ਨਿਜਾਮਪੁਰ, ਮੇਜਰ ਸਿੰਘ ਮਦਨੀਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |