12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਦੁਨੀਆ ਦੀ ਸਭ ਤੋਂ ਵੱਡੀ ਮੁਫ਼ਤ ਸਿਹਤ ਬੀਮਾ ਯੋਜਨਾ ਪੰਜਾਬ ਵਿਚ ਲਾਗੂ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ- ਕੂਹਲੀ, ਡਾ. ਬੀਜਾ

Ad Position 21
No active advertisement
ਅਜੀਤ ਡੈਸਕ 04-01-2026
ਬੀਜਾ, 3 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਨਵੇਂ ਸਾਲ ਮੌਕੇ ਪੰਜਾਬੀਆਂ ਲਈ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਬੀਮਾ ਯੋਜਨਾ ਪੰਜਾਬ ਵਿਚ ਲਾਗੂ ਕਰਕੇ ਪੰਜਾਬੀਆਂ ਲਈ ਬਹੁਤ ਵੱਡਾ ਤੋਹਫ਼ਾ ਦਿੱਤਾ ਹੈ | ਇਸ ਯੋਜਨਾ ਦੇ ਲਾਗੂ ਹੋਣ ਨਾਲ ਪੰਜਾਬ ਦੇ ਹਰ ਨਾਗਰਿਕ ਦਾ 10 ਲੱਖ ਰੁਪਏ ਤੱਕ ਦਾ ਇਲਾਜ ਪੰਜਾਬ ਸਰਕਾਰ ਵਲੋਂ ਸਰਕਾਰੀ ਅਤੇ ਇਮਪੈਨਲਡ ਗੈਰ-ਸਰਕਾਰੀ ਹਸਪਤਾਲਾਂ ਵਿਚ ਹਰ ਤਰਾਂ ਦਾ ਮੁਫ਼ਤ ਕੀਤਾ ਜਾਵੇਗਾ, ਜਿਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਰਤ ਨਹੀਂ ਹੋਵੇਗੀ | ਇਸ ਸਿਹਤ ਬੀਮਾ ਯੋਜਨਾ ਦੀ ਰਜਿਸਟਰੇਸ਼ਨ 8 ਜਨਵਰੀ ਤੋਂ ਵੱਖ ਵੱਖ ਪਿੰਡਾਂ ਵਿਚ ਕੈਂਪ ਲਗਾ ਕੇ ਕੀਤੀ ਜਾਵੇਗੀ, ਹਰੇਕ ਨਾਗਰਿਕ ਦਾ ਪੀ. ਵੀ. ਸੀ. ਕਾਰਡ ਬਣਾਇਆ ਜਾਵੇਗਾ, ਰਜਿਸਟਰੇਸ਼ਨ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਸਿਹਤ ਬੀਮਾ ਯੋਜਨਾ ਦਾ ਕਾਰਡ ਬਣ ਕੇ ਘਰ ਪਹੰੁਚ ਜਾਵੇਗਾ | ਇਸ ਮੌਕੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ ਅਤੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਐਸ. ਸੀ. ਵਿੰਗ ਦੇ ਪ੍ਰਧਾਨ ਡਾ. ਜਸਪ੍ਰੀਤ ਸਿੰਘ ਬੀਜਾ ਨੇ ਸਾਂਝੇ ਤੌਰ 'ਤੇ ਪੰਜਾਬ ਸਰਕਾਰ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਇਸ ਯੋਜਨਾ ਦੇ ਲਾਗੂ ਹੋਣ ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਦੈਹਿੜੂ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਖੰਨਾ ਐੱਸ. ਐੱਸ. ਪੀ. ਡਾ. ਬੈਂਸ ਦੀ ਅਗਵਾਈ ਹੇਠ ਚਾਈਨਾ ਡੋਰ ਦੇ ਖ਼ਿਲਾਫ਼ ਸਰਾਹਣਯੋਗ ਕਦਮ
Ad Position 24