ਬੀਜਾ, 3 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦੈਹਿੜੂ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਸਹਿਜ ਪਾਠ ਆਰੰਭ ਕਰ ਕੇ ਭੋਗ ਪਾਏ ਗਏ ਉਪਰੰਤ ਕੀਰਤਨ ਦੀਵਾਨ ਸਜਾਏ ਗਏ | ਜਿਸ ਵਿੱਚ ਰਾਗੀ ਭਾਈ ਉੰਕਾਰ ਸਿੰਘ ਦੇ ਜਥੇ ਵਲੋਂ ਕੀਰਤਨ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ |