12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

'ਬਦਲਾਅ' ਦੇ ਦਾਅਵਿਆਂ ਦੀ ਨਿਕਲੀ ਫੂਕ, ਕੰਪਿਊਟਰ ਅਧਿਆਪਕਾਂ ਨੇ ਸਰਕਾਰ ਵਿਰੁੱਧ ਖੋਲਿ੍ਹਆ ਮੋਰਚਾ, ਛੇੜਨਗੇ ਜਨ ਅੰਦੋਲਨ

Ad Position 21
No active advertisement
ਅਜੀਤ ਡੈਸਕ 04-01-2026
ਖੰਨਾ, 3 ਜਨਵਰੀ (ਹਰਜਿੰਦਰ ਸਿੰਘ ਲਾਲ)-ਪਿਛਲੇ ਕਈ ਸਾਲਾਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਕੰਪਿਊਟਰ ਅਧਿਆਪਕਾਂ ਨੇ ਹੁਣ ਆਰ-ਪਾਰ ਦਾ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ | ਕੰਪਿਊਟਰ ਫੈਕਲਟੀ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਉਲੀਕੀ ਗਈ ਸੂਬਾ ਪੱਧਰੀ ਰਣਨੀਤੀ ਦੇ ਚਲਦੇ ਸੂਬਾ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ | ਅਧਿਆਪਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਨੇ ਸੱਤਾ ਵਿਚ ਆਉਣ ਲਈ ਉਨ੍ਹਾਂ ਦੇ ਮੋਢਿਆਂ ਦਾ ਸਹਾਰਾ ਲਿਆ, ਅੱਜ ਉਹੀ ਉਨ੍ਹਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੇ ਹਨ |
ਐਸੋਸੀਏਸ਼ਨ ਦੇ ਸੀਨੀਅਰ ਆਗੂਆਂ ਪ੍ਰਦੀਪ ਕੁਮਾਰ ਮਲੂਕਾ, ਲਖਿੰਦਰ ਸਿੰਘ ਫ਼ਿਰੋਜ਼ਪੁਰ, ਜਸਪਾਲ ਫ਼ਤਿਹਗੜ੍ਹ ਸਾਹਿਬ, ਹਰਚਰਨ ਸਿੰਘ ਅਤੇ ਜਤਿੰਦਰ ਸਿੰਘ ਸੋਢੀ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਸਾਲ 2022 ਦੀਆਂ ਚੋਣਾਂ ਤੋਂ ਪਹਿਲਾਂ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਇਜ਼ ਮੰਨਿਆ ਸੀ | ਉਨ੍ਹਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਸਾਰੇ ਮਸਲੇ ਹੱਲ ਹੋਣਗੇ, ਪਰ 4 ਸਾਲ ਬੀਤ ਜਾਣ ਮਗਰੋਂ ਵੀ ਅਧਿਆਪਕਾਂ ਦੇ ਪੱਲੇ ਸਿਰਫ਼ ਨਿਰਾਸ਼ਾ ਹੀ ਪਈ ਹੈ |
ਸੜਕਾਂ 'ਤੇ ਗੁਜ਼ਾਰੀਆਂ ਰਾਤਾਂ, ਫਿਰ ਵੀ ਮੁੱਖ ਮੰਤਰੀ ਕੋਲ ਮਿਲਣ ਦਾ ਸਮਾਂ ਨਹੀਂ
ਰੋਸ ਪ੍ਰਗਟ ਕਰਦਿਆਂ ਆਗੂਆਂ ਨੇ ਦੱਸਿਆ ਕਿ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਭੁੱਖ ਹੜਤਾਲ ਅਤੇ ਮਰਨ ਵਰਤ ਦੇ ਰੂਪ ਵਿਚ ਸੰਘਰਸ਼ ਕਰਦੇ ਹੋਏ ਪਿਛਲੇ ਸਾਲ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਅੱਤ ਦੀ ਗਰਮੀ, ਮੀਂਹ ਅਤੇ ਕੜਾਕੇ ਦੀ ਠੰਢ ਵਿੱਚ 6 ਮਹੀਨੇ ਤੋਂ ਵੱਧ ਸਮਾਂ ਸੜਕਾਂ 'ਤੇ ਗੁਜ਼ਾਰਿਆ | ਹੈਰਾਨੀ ਦੀ ਗੱਲ ਇਹ ਹੈ ਕਿ ਇੰਨੇ ਲੰਬੇ ਸੰਘਰਸ਼ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤੱਕ ਇੱਕ ਵਾਰ ਵੀ ਅਧਿਆਪਕਾਂ ਨਾਲ ਮੀਟਿੰਗ ਕਰਨ ਦੀ ਜ਼ਰੂਰਤ ਨਹੀਂ ਸਮਝੀ |
Ad Position 22
No active advertisement
ਪਿਛਲੀ ਖ਼ਬਰ ਚਾਈਨਾ ਡੋਰ ਦੀ ਵਿਕਰੀ ਨੂੰ ਲੈ ਕੇ ਥਾਣਾ ਮੁਖੀ ਵਲੋਂ ਬਾਜ਼ਾਰ ਵਿਚ ਦੁਕਾਨਾਂ ਦੀ ਚੈਕਿੰਗ ਅਗਲੀ ਖ਼ਬਰ ਨੰਬਰਦਾਰ ਯੂਨੀਅਨ ਮਲੌਦ ਦੀ ਮਹੀਨਾਵਾਰ ਮੀਟਿੰਗ
Ad Position 24