12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਵਿਧਾਇਕ ਇਯਾਲੀ ਦੀ ਹਮਾਇਤ ਪ੍ਰਾਪਤ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਜਿੱਤ ਦੀ ਖੁਸ਼ੀ ਵਿਚ ਸ਼ੁਕਰਾਨਾ ਸਮਾਗਮ

Ad Position 21
No active advertisement
ਅਜੀਤ ਡੈਸਕ 04-01-2026
ਚੌਂਕੀਮਾਨ, 3 ਜਨਵਰੀ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸਿੰਘ ਸਭਾ ਪਿੰਡ ਗੁੜੇ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਹਮਾਇਤ ਪ੍ਰਾਪਤ ਜ਼ੋਨ ਹਾਂਸ ਕਲਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਨਦੀਪ ਕੌਰ ਰੂਮੀ ਪਤਨੀ ਰਛਪਾਲ ਸਿੰਘ ਰੂਮੀ ਤੇ ਜ਼ੋਨ ਗੁੜੇ ਤੋਂ ਬਲਾਕ ਸੰਮਤੀ ਮੈਂਬਰ ਬੀਬੀ ਹਰਭਜਨ ਕੌਰ ਸ਼ਹਿਰੀਆ ਤਲਵੰਡੀ (ਮਾਤਾ ਯੂਥ ਆਗੂ ਅਵਨਿੰਦਰ ਸਿੰਘ ਗੋਲਡੀ ਸ਼ਹਿਰੀਆ ਤਲਵੰਡੀ) ਦੀ ਹੋਈ ਜਿੱਤ ਦੀ ਖੁਸ਼ੀ ਵਿਚ ਸ਼ੁਕਰਾਨਾਂ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਗਿਆ | ਇਸ ਮੌਕੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਵਿਚ ਸਮੂਹ ਨਗਰ ਨਿਵਾਸੀਆਂ ਵਲੋਂ ਜੇਤੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਨਦੀਪ ਕੌਰ ਰੂਮੀ ਤੇ ਜੇਤੂ ਬਲਾਕ ਸੰਮਤੀ ਮੈਂਬਰ ਬੀਬੀ ਹਰਭਜਨ ਕੌਰ ਸ਼ਹਿਰੀਆ ਤਲਵੰਡੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਨਦੀਪ ਕੌਰ ਰੂਮੀ ਤੇ ਬਲਾਕ ਸੰਮਤੀ ਮੈਂਬਰ ਬੀਬੀ ਹਰਭਜਨ ਕੌਰ ਸ਼ਹਿਰੀਆ ਤਲਵੰਡੀ ਨੇ ਪਿੰਡ ਗੁੜੇ ਦੇ ਸਮੁੱਚੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਪਿੰਡ ਵਿਚੋਂ ਰਿਕਾਰਡ ਤੋੜ ਜਿੱਤ ਦਿਵਾਈ ਤੇ ਉਨ੍ਹਾਂ ਨੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਧੰਨਵਾਦ ਵੀ ਕੀਤਾ ਜਿੰਨ੍ਹਾਂ ਨੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਸਾਨੂੰ ਦਿੱਤਾ | ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਗੁੜੇ ਵਾਸੀ ਹਮੇਸ਼ਾਂ ਹੀ ਮੇਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ ਤੇ ਨਗਰ ਨਿਵਾਸੀਆਂ ਨੇ ਹਮੇਸ਼ਾਂ ਹੀ ਮੇਰੀ ਜਿੱਤ ਵਿਚ ਅਹਿਮ ਰੋਲ ਅਦਾ ਕੀਤਾ ਹੈ ਜਿਸ ਦਾ ਮੈਂ ਤੇ ਮੇਰਾ ਪਰਿਵਾਰ ਸਦਾ ਰਿਣੀ ਰਹੇਗਾ | ਇਸ ਮੌਕੇ ਸਮੂਹ ਨਗਰ ਨਿਵਾਸੀਆਂ ਵਲੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਤੇਜਿੰਦਰ ਸਿੰਘ ਸ਼ਹਿਰੀਆ ਤਲਵੰਡੀ, ਯੂਥ ਆਗੂ ਅਵਨਿੰਦਰ ਸਿੰਘ ਗੋਲਡੀ ਸ਼ਹਿਰੀਆ ਤਲਵੰਡੀ ਤੇ ਰਛਪਾਲ ਸਿੰਘ ਰੂਮੀ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਨਗਰ ਨਿਵਾਸੀਆਂ ਵਲੋਂ ਚਾਹ ਪਕੌੜਿਆਂ ਦੇ ਲੰਗਰ ਸਮੇਤ ਸਮੁੱਚੀ ਸੰਗਤ ਨੂੰ ਖੁਸ਼ੀ ਵਿਚ ਲੱਡੂ ਵੀ ਵੰਡੇ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਪੀਟਲ ਬੈਂਕ ਦੀਆਂ ਸੇਵਾਵਾਂ ਤੋਂ ਹਰ ਵਰਗ ਖੁਸ਼-ਅਮਿਤ ਕੁਮਾਰ ਨਵੇਂ ਸਾਲ ਮੌਕੇ ਕੀਤੀ ਗਾਹਕ ਮਿਲਣੀ ਅਗਲੀ ਖ਼ਬਰ ਸਰਕਾਰੀ ਹੁਕਮਾਂ ਦੇ ਬਾਵਜੂਦ ਵੀ ਹਲਕਾ ਪਟਵਾਰੀ ਫਰਦਾਂ ਦੇਣ ਤੇ ਇੰਤਕਾਲ ਦਰਜ ਕਰਨ ਦੀ ਕਿਉਂ ਕਰ ਰਹੇ ਹਨ ਆਨਾਕਾਨੀ
Ad Position 24