12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਹਲਵਾਰਾ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 04-01-2026
ਹਲਵਾਰਾ, 3 ਜਨਵਰੀ (ਮਨਦੀਪ ਸਿੰਘ ਉੱਭੀ)-ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਹਲਵਾਰਾ ਦੇ ਵਿਦਿਆਰਥੀਆਂ ਵਲੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਲਕੀ ਸਾਹਿਬ 'ਚ ਸੁਸ਼ੋਭਿਤ ਸਨ | ਸੰਸਥਾ ਦੇ ਮੁਖੀ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਵਲੋਂ ਧਾਰਮਿਕ ਸਿੱਖਿਆ ਨਾਲ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਜੋੜਿਆ ਜਾ ਰਿਹਾ ਹੈ | ਨਗਰ ਕੀਰਤਨ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਸਕੂਲ ਕੰਪਲੈਕਸ ਵਿਚ ਸਜਾਏ ਨਗਰ ਕੀਰਤਨ ਵਿਚ ਢਾਡੀ ਵਾਰਾਂ ਨਾਲ ਇਤਿਹਾਸਕ ਪ੍ਰਸੰਗ ਪੇਸ਼ ਕੀਤੇ ਅਤੇ ਗੱਤਕੇ ਦੇ ਜੌਹਰ ਵਿਖਾਏ ਗਏ ਅਤੇ ਉਪਰੰਤ ਬੱਚਿਆ ਲਈ ਦੁੱਧ ਦਾ ਅਤੁੱਟ ਲੰਗਰ ਵਰਤਾਇਆ ਗਿਆ | ਚੇਅਰਮੈਨ ਭਾਈ ਧਰਮਿੰਦਰ ਸਿੰਘ ਵਲੋਂ ਬੱਚਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸਟਾਫ਼ ਸਮੇਤ ਸਭ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ | ਇਸ ਸਮੇਂ ਸਕੂਲ ਦੀ ਪਿ੍ੰਸੀਪਲ ਨਰਿੰਦਰ ਕੌਰ, ਰਾਜਦੀਪ ਕੌਰ, ਅਮਨਦੀਪ ਕੌਰ, ਸੁਖਜਿੰਦਰ ਕੌਰ, ਪ੍ਰਵੀਨ ਕੌਰ, ਅਮਨਜੋਤ ਕੌਰ, ਪਲਵਿੰਦਰ ਕੌਰ, ਗਗਨਦੀਪ ਕੌਰ, ਗੁਰਵਿੰਦਰ ਕੌਰ, ਰਣਜੀਤ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ, ਮਨਦੀਪ ਕੌਰ, ਅਰਸ਼ਦੀਪ ਕੌਰ, ਗੁਰਪ੍ਰੀਤ ਕੌਰ, ਕਿਰਨ ਕੌਰ, ਨਵਜੋਤ ਕੌਰ ਤੇ ਹੋਰ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਇਫ਼ਕੋ ਵਲੋਂ ਪਿੰਡ ਲੀਲਾਂ ਦੀ ਸੁਸਾਇਟੀ 'ਚ ਕਿਸਾਨ ਦਿਵਸ ਮਨਾਇਆ ਅਗਲੀ ਖ਼ਬਰ ਪੱਤਰਕਾਰਾਂ 'ਤੇ ਕੇਸ ਦਰਜ ਕਰਨਾ ਬੋਲਣ ਦੀ ਆਜ਼ਾਦੀ 'ਤੇ ਹਮਲਾ-ਡੀ.ਟੀ.ਐੱਫ਼
Ad Position 24