12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਸੂਲਪੁਰ ਵਿਖੇ ਨਗਰ ਕੀਰਤਨ ਸਜਾਏ

Ad Position 21
No active advertisement
ਅਜੀਤ ਡੈਸਕ 04-01-2026
ਹਠੂਰ, 3 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪਿੰਡ ਰਸੂਲਪੁਰ ਵਿਖੇ ਵੱਡਾ ਗੁਰਦੁਆਰਾ ਬਾਬਾ ਸਾਧੂ ਰਾਮ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਦੀ ਦੇਖ-ਰੇਖ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਜਿਸ ਵਿਚ ਗੱਤਕਾ ਪਾਰਟੀ, ਫੌਜੀ ਬੈਂਡ, ਫੁੱਲਾਂ ਦੀ ਵਰਖਾ ਕਰਦਾ ਜਹਾਜ਼ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ | ਨਗਰ ਕੀਰਤਨ ਵਿਚ ਸ਼ਾਮਿਲ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰਬਾਣੀ ਅਤੇ ਇਤਿਹਾਸਕ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ | ਥਾਂ-ਥਾਂ ਸੰਗਤਾਂ ਲਈ ਚਾਹ ਆਦਿਕ ਦੇ ਲੰਗਰ ਲਾਏ ਗਏ ਸਨ | ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਨੇ ਇਸ ਮੌਕੇ ਸਮੂਹ ਸੰਗਤਾਂ ਨੂੰ ਅਵਤਾਰ ਪੁਰਬ ਅਤੇ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਰਾਗੀ, ਢਾਡੀਆਂ ਤੇ ਸੇਵਾਦਾਰਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਸਰਪੰਚ ਸ਼ੇਰ ਸਿੰਘ ਰਸੂਲਪੁਰ, ਕੈਪਟਨ ਬੀਰ ਸਿੰਘ, ਅਵਤਾਰ ਸਿੰਘ, ਕਮਲਦੀਪ ਸਿੰਘ, ਰਜਿੰਦਰ ਸਿੰਘ, ਸੇਵਕਪ੍ਰੀਤ ਸਿੰਘ, ਹਰਦੀਸ਼ ਸਿੰਘ, ਮੰਗਲ ਸਿੰਘ, ਗੁਰਬਖਸ਼ ਸਿੰਘ ਸਰਪੰਚ, ਸ਼ਿੰਗਾਰਾ ਸਿੰਘ, ਗੁਰਮੀਤ ਸਿੰਘ, ਤਰਸੇਮ ਸਿੰਘ, ਸਮੁੱਚੀ ਪੰਚਾਇਤ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ. ਜੀ. ਆਈ. ਸਮੇਤ 32 ਵੱਡੇ ਹਸਪਤਾਲਾਂ 'ਚ ਇਲਾਜ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉੱਦਮ- ਸਰਪੰਚ ਮਨਦੀਪ ਸਿੰਘ ਅਗਲੀ ਖ਼ਬਰ ਅਲੌਕਿਕ ਦਸਮੇਸ਼ ਪੈਦਲ ਮਾਰਚ ਦਾ ਗੁਰੂਸਰ ਸੁਧਾਰ ਵਿਖੇ ਨਿੱਘਾ ਸਵਾਗਤ
Ad Position 24