12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੀ. ਜੀ. ਆਈ. ਸਮੇਤ 32 ਵੱਡੇ ਹਸਪਤਾਲਾਂ 'ਚ ਇਲਾਜ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉੱਦਮ- ਸਰਪੰਚ ਮਨਦੀਪ ਸਿੰਘ

Ad Position 21
No active advertisement
ਅਜੀਤ ਡੈਸਕ 04-01-2026
ਰਾੜਾ ਸਾਹਿਬ, 3 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)-ਪਿੰਡ ਕਟਾਹਰੀ ਦੇ ਸਰਪੰਚ ਅਤੇ ਆਪ ਦੇ ਸੀਨੀਅਰ ਆਗੂ ਮਨਦੀਪ ਸਿੰਘ ਪੰਨੂੰ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 15 ਜਨਵਰੀ 2026 ਤੋਂ ਸੁਰੂ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੀ ਜੀ ਆਈ ਸਮੇਤ 32 ਵੱਡੇ ਹਸਪਤਾਲਾਂ ਵਿਚ ਇਲਾਜ ਕਰਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉੱਦਮ ਹੈ | ਜਿਸਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ, ਇੱਥੋਂ ਤੱਕ ਕਿ ਵਿਰੋਧੀ ਪਾਰਟੀਆਂ ਦੇ ਆਗੂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਸ ਯੋਜਨਾਂ ਤੋਂ ਪ੍ਰਭਾਵਿਤ ਹੋ ਰਹੇ ਹਨ | ਸਰਪੰਚ ਮਨਦੀਪ ਸਿੰਘ ਪੰਨੂੰ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਿੱਥੇ 15 ਜਨਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਉੱਥੇ ਹੀ ਕਰੀਬ 3-4 ਮਹੀਨਿਆਂ ਦੇ ਵਿਚਕਾਰ ਸਾਰਿਆਂ ਦੇ ਕਾਰਡ ਬਣਨਗੇ | ਇਸ ਮੌਕੇ ਉਨ੍ਹਾਂ ਨਾਲ ਗ੍ਰਾਮ ਪੰਚਾਇਤ ਪਿੰਡ ਕਟਾਹਰੀ ਦੇ ਸਾਰੇ ਮੈਂਬਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਆਗੂਆਂ ਵਲੋਂ ਪੱਤਰਕਾਰਾਂ ਤੇ ਪੁਲਿਸ ਕੇਸ ਦਰਜ ਕਰਨ ਦੀ ਜ਼ੋਰਦਾਰ ਨਿੰਦਾ-ਘੁਡਾਣੀ, ਕਲਾਹੜ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਸੂਲਪੁਰ ਵਿਖੇ ਨਗਰ ਕੀਰਤਨ ਸਜਾਏ
Ad Position 24