ਪਾਇਲ, 3 ਜਨਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਮੀਤ ਪ੍ਰਧਾਨ ਮਨੋਹਰ ਸਿੰਘ ਕਲਾਹੜ ਨੇ ਪੱਤਰਕਾਰ ਮਨਜਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਮਾਨਿਕ ਗੋਇਲ ਸਮੇਤ ਦਸ ਜਾਣਿਆ ਤੇ ਪਾਏ ਪੁਲਿਸ ਕੇਸਾਂ ਦੀ ਜ਼ੋਰਦਾਰ ਨਿੰਦਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੀ ਮੋਦੀ ਸਰਕਾਰ ਦੇ ਪੈਰ 'ਚ ਪੈਰ ਧਰਦਿਆਂ ਪ੍ਰੈਸ ਦੀ ਆਜ਼ਾਦੀ ਨੂੰ ਬੰਦ ਕਰਨ ਜਾ ਰਹੀ ਹੈ | ਜੇਕਰ ਕਿਸੇ ਨੇ ਸਰਕਾਰ ਤੋਂ ਕੋਈ ਗੱਲ ਜਾ ਸਵਾਲ ਪੁੱਛ ਲਿਆ ਤਾਂ ਉਨ੍ਹਾਂ ਦੇ ਖ਼ਿਲਾਫ਼ ਪਰਚੇ ਕੀਤੇ ਜਾ ਰਹੇ ਹਨ | ਆਗੂਆਂ ਕਿਹਾ ਕਿ ਹੱਕ ਸੱਚ ਦੀ ਆਵਾਜ਼ ਨੂੰ ਸਰਕਾਰਾਂ ਦਬਾਅ ਨਹੀਂ ਸਕਦੀਆਂ ਇਹ ਆਵਾਜ਼ ਹੋਰ ਬੁਲੰਦ ਹੋਵੇਗੀ |