15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 05-01-2026

ਖੰਨਾ, 4 ਜਨਵਰੀ (ਹਰਜਿੰਦਰ ਸਿੰਘ ਲਾਲ)-ਦਸਵੇਂ ਪਾਤਸ਼ਾਹ, ਸਰਬੰਸਦਾਨੀ, ਸ਼ਹਿਨਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਮਰਾਲਾ ਰੋਡ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਮੁਹੱਲਾ ਅੰਨੀਆਂ ਵਾਲਾ ਤੋਂ ਸਜਾਇਆ ਗਿਆ | ਇਹ ਨਗਰ ਕੀਰਤਨ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ¢ ਨਗਰ ਕੀਰਤਨ ਵਿਚ ਬੀਬੀਆਂ ਅਤੇ ਬੱਚੀਆਂ ਸੜਕ ਸਾਫ਼ ਕਰ ਰਹੀਆਂ ਸਨ | ਰਾਗੀ ਸਿੰਘ, ਢਾਡੀ, ਕਵੀਸ਼ਰੀ ਜਥਿਆਂ ਅਤੇ ਬੀਬੀਆਂ ਦੇ ਜਥਿਆਂ ਵਲੋਂ ਗੁਰੂ ਜੀ ਦੇ ਜੀਵਨ ਸਬੰਧੀ ਕਵਿਤਾਵਾਂ, ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ¢ ਇਸ ਮੌਕੇ ਗਤਕਾ ਪਾਰਟੀ ਗਤਕੇ ਦੇ ਜੌਹਰ ਦਿਖਾ ਰਹੀ ਸੀ | ਇਹ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਤੋਂ ਸ਼ੁਰੂ ਹੋ ਕੇ ਅਨਾਜ ਮੰਡੀ, ਖ਼ਾਲਸਾ ਸਕੂਲ ਰੋਡ, ਡਿਸਪੋਜ਼ਲ ਰੋਡ, ਗੁਰੂ ਹਰਕ੍ਰਿਸ਼ਨ ਨਗਰ, ਮਲੇਰਕੋਟਲਾ ਰੋਡ, ਪੀਰਖਾਨਾ ਰੋਡ, ਮੁਹੱਲਾ ਮਾਤਾ ਰਾਣੀ, ਗੁਰਦੁਆਰਾ ਸ਼੍ਰੀ ਸਿੰਘ ਸਭਾ, ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ, ਜੀ. ਟੀ. ਰੋਡ, ਨਵੀਂ ਆਬਾਦੀ ਆਦਿ ਇਲਾਕਿਆਂ 'ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ | ਇਸ ਨਗਰ ਕੀਰਤਨ ਦਾ ਸਵਾਗਤ ਸਮਰਾਲਾ ਚੌਂਕ ਵਿਚ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵਲੋਂ ਕੀਤਾ ਗਿਆ | ਇਸ ਮੌਕੇ ਕਮੇਟੀ ਵਲੋਂ ਵੀ ਗੁਰਕੀਰਤ ਸਿੰਘ ਕੋਟਲੀ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ ਦੌਰਾਨ ਸੰਗਤਾਂ ਵਲੋਂ ਲਗਾਏ ਲੰਗਰਾਂ ਵਿਚ ਕੇਲੇ, ਸੰਤਰੇ, ਮੱਠੀਆਂ, ਚਾਹ, ਦੁੱਧ ਆਦਿ ਦੇ ਲੰਗਰ ਵਰਤਾਏ ਗਏ¢ ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ, ਬਲਵਿੰਦਰ ਸਿੰਘ, ਨਵਦੀਪ ਸਿੰਘ, ਲਖਵੀਰ ਸਿੰਘ, ਪਿਆਰਾ ਸਿੰਘ, ਜਸਦੀਪ ਸਿੰਘ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਹਰਨੂਰ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਹਰਵਿੰਦਰ ਸਿੰਘ, ਰਣਵੀਰ ਸਿੰਘ, ਲਾਲ ਸਿੰਘ, ਗੁਰਸਿਮਰਨ ਸਿੰਘ ਹਰਪਾਲ ਸਿੰਘ, ਬਚਿੱਤਰ ਸਿੰਘ, ਅਵਤਾਰ ਸਿੰਘ ਕੈਂਥ, ਰਵਿੰਦਰ ਸਿੰਘ ਬੱਬੂ, ਦਰਸ਼ਨ ਸਿੰਘ ਗਿੱਲ, ਲਖਵਿੰਦਰ ਸਿੰਘ, ਕੁਲਵੰਤ ਸਿੰਘ ਭੱਟੀ, ਪਿ੍ੰਸ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ, ਪਾਲ ਸਿੰਘ, ਜਗਤਾਰ ਸਿੰਘ, ਆਦਿ ਹਾਜ਼ਰ ਸਨ |
ਪਿੰਡ ਦਹਿੜੂ ਵਿਖੇ ਨਗਰ ਕੀਰਤਨ ਸਜਾਏ
ਬੀਜਾ, (ਅਵਤਾਰ ਸਿੰਘ ਜੰਟੀ ਮਾਨ)- ਇੱਥੋਂ ਦੇ ਨਜ਼ਦੀਕ ਪਿੰਡ ਦਹਿੜੂ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਦਸਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਗਰ ਵਾਸੀਆਂ ਵੱਲੋਂ ਨੌਜਵਾਨਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਏ ਗਏ ਹਨ | ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬਿਬੇਕਸਰ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਮਾਨਸਰ, ਵਾਲਮੀਕ ਮੰਦਰ, ਗੁਰਦੁਆਰਾ ਸ੍ਰੀ ਰਵਿਦਾਸ ਭਗਤ ਜੀ , ਗੁਰਦੁਆਰਾ ਭਗਤ ਚੰਨਣ ਸਿੰਘ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਆ ਕੇ ਸਮਾਪਤ ਹੋਇਆ | ਪਿੰਡ ਦੀ ਸਮੂਹ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਵਿਸ਼ਾਲ ਨਗਰ ਕੀਰਤਨ ਵਿਚ ਪਿੰਡ ਦੇ ਛੋਟੇ ਬੱਚਿਆਂ ਵਲੋਂ ਆਪਣੀ ਕਵੀਸ਼ਰੀ ਤੇ ਕਵਿਤਾ ਰਾਹੀਂ ਵੀ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਵਿਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਲਈ ਗੁਰ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ |
ਪ੍ਰਕਾਸ਼ ਪੁਰਬ ਮਨਾਇਆ
ਮਾਛੀਵਾੜਾ ਸਾਹਿਬ, (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਭਾਈ ਗਨੀ ਖਾਂ ਨਬੀ ਖਾਂ ਸਾਹਿਬ ਵਿਖੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਜ਼ੂਰੀ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਉਪਰੰਤ ਪੰਥ ਦੇ ਵਿਦਵਾਨ ਕਥਾ ਵਾਚਕ ਭਾਈ ਕੁਲਵੰਤ ਸਿੰਘ ਵਲੋਂ ਕਥਾ ਪ੍ਰਵਾਹ ਚਲਾਇਆ ਗਿਆ ਜਿਸ ਵਿਚ ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਿਤ ਕਈ ਘਟਨਾਵਾਂ ਦਾ ਜ਼ਿਕਰ ਕੀਤਾ | ਇਸ ਮੌਕੇ ਬਾਬਾ ਮੋਹਣ ਸਿੰਘ, ਨਾਜ਼ਰ ਸਿੰਘ ਗਿੱਲ, ਹਰੀ ਸਿੰਘ ਗਿੱਲ, ਨਿਰਮਲ ਸਿੰਘ ਜੇ. ਈ., ਬਾਬਾ ਮਹਿੰਦਰ ਸਿੰਘ ਕਾਰ ਸੇਵਾ ਵਾਲੇ ਵੀ ਮੌਜੂਦ ਸਨ | ਸੰਗਤਾਂ ਲਈ ਮਿੱਠੇ ਦੁੱਧ ਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ |
ਲਸਾੜਾ 'ਚ ਨਗਰ ਕੀਰਤਨ ਸਜਾਇਆ
ਮਲੌਦ, (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਧੰਨ-ਧੰਨ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਪਿੰਡ ਲਸਾੜਾ ਲੱਖੋਵਾਸ ਤੇ ਲਸਾੜਾ ਪੋਲੇਵਾਸ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਦੋਵੇਂ ਪਿੰਡਾਂ ਦੀ ਸਤਿਨਾਮ-ਵਾਹਿਗੁਰੂ ਦੇ ਜਾਪ ਨਾਲ ਪ੍ਰਕਰਮਾ ਕੀਤੀ ਗਈ | ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਜਥਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ |
ਪ੍ਰਕਾਸ਼ ਪੁਰਬ ਸੰਬੰਧੀ ਬਗ਼ਲੀ ਕਲਾਂ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬਗ਼ਲੀ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਕਲਗ਼ੀਧਰ ਸਾਹਿਬ ਤੋਂ ਪਾਠੀ ਸਿੰਘ ਭਾਈ ਹਰਭਜਨ ਸਿੰਘ ਦੀ ਅਰਦਾਸ ਕਰਨ ਤੋਂ ਬਾਅਦ ਰਵਾਨਾ ਹੋਇਆ | ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਗਮਪੁਰਾ ਸਾਹਿਬ ਵਿਖੇ ਨਗਰ ਕੀਰਤਨ ਦਾ ਪ੍ਰਬੰਧਕ ਕਮੇਟੀ ਵਲੋਂ ਬਹੁਤ ਹੀ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸੁੰਦਰ ਰਮਾਲਾ ਭੇਟ ਕੀਤਾ ਗਿਆ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ | ਇਸ ਤਰ੍ਹਾਂ ਹੀ ਗੁਰਦੁਆਰਾ ਨਾਨਕਸਰ ਸਾਹਿਬ, ਗੁਰਦੁਆਰਾ ਸ੍ਰੀ ਬਾਬਾ ਨਰੈਣ ਜੀ ਤੋਂ ਇਲਾਵਾ ਵੀ ਵੱਖ ਵੱਖ ਪੜਾਵਾਂ ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਨਗਰ ਦੇ ਵੱਖ ਵੱਖ ਪੜਾਵਾਂ ਤੇ ਸੰਗਤਾਂ ਲਈ ਸਮੋਸੇ, ਰਸ, ਚਾਹ, ਬਰੈੱਡ, ਮੱਠੀਆਂ, ਖੀਰ, ਬਿਸਕੁਟ, ਸੰਤਰੇ, ਦੁੱਧ ਦੇ ਲੰਗਰ ਲਗਾਏ ਗਏ | ਇਸ ਮੌਕੇ ਭਾਈ ਹਰਭਜਨ ਸਿੰਘ ਰਾਜਪੁਰਾ ਵਾਲਿਆਂ ਦੇ ਰਾਗੀ ਜੱਥਾ ਨੇ ਗੁਰੂ ਜੀ ਦੇ ਜੀਵਨ ਸਬੰਧੀ ਸਮਝਾਉਣਾ ਕਰਦਿਆਂ ਆਖਿਆ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਹੋਏ ਮਾਰਗ 'ਤੇ ਪਹਿਰਾ ਦਿੰਦਿਆਂ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਲੜ੍ਹ ਲੱਗਣਾ ਅੱਜ ਸਮੇਂ ਦੀ ਮੁੱਖ ਮੰਗ ਹੈ | ਪ੍ਰਧਾਨ ਬਹਾਲ ਸਿੰਘ ਨੇ ਦਸਿਆ ਕਿ ਇਸ ਤੋਂ ਪਹਿਲਾ ਪੰਜ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਜੋ ਗੁਰੂ ਘਰ ਤੋਂ ਸਵੇਰੇ ਪ੍ਰਭਾਤ ਫੇਰੀ ਸ਼ੁਰੂ ਹੁੰਦੀ ਹੈ ਜੋ ਪਿੰਡ ਦੀਆਂ ਪ੍ਰਕਰਮਾ ਕਰਦੀ ਹੋਈ ਮੁੜ ਪਹਿਲੇ ਸਥਾਨ 'ਤੇ ਸੰਪੂਰਨ ਹੁੰਦੀ ਸੀ | ਇਸ ਮੌਕੇ ਪ੍ਰਧਾਨ ਬਹਾਲ ਸਿੰਘ, ਨਿਰਮੈਲ ਸਿੰਘ, ਬਹਾਦਰ ਸਿੰਘ, ਪ੍ਰਲਾਦ ਸਿੰਘ, ਗੁਰਚਰਨ ਸਿੰਘ, ਸਤਨਾਮ ਸਿੰਘ, ਗੁਰਮੁੱਖ ਸਿੰਘ, ਰਣਧੀਰ ਸਿੰਘ ਧੀਰਾ, ਸਰਪੰਚ ਬਲਵਿੰਦਰ ਸਿੰਘ, ਕਾਲਾ ਸਿੰਘ, ਪਲਵਿੰਦਰ ਸਿੰਘ ਭਿੰਦਰ,ਤ ਤਰਸੇਮ ਸਿੰਘ ਜੇ. ਈ., ਅਮਰ ਸਿੰਘ, ਹਰਦਿਆਲ ਸਿੰਘ ਮਿਸਤਰੀ, ਦੀਪੀ ਬਿਜਲੀ ਵਾਲਾ, ਜੁਝਾਰ ਸਿੰਘ, ਬਲਵੀਰ ਸਿੰਘ, ਦਰਸ਼ਨ ਸਿੰਘ, ਪ੍ਰਕਾਸ਼ ਸਿੰਘ, ਉਜਾਗਰ ਸਿੰਘ ਜਾਗੀ,ਹਰਚੰਦ ਸਿੰਘ, ਬੂਟਾ ਸਿੰਘ, ਮਨਦੀਪ ਸਿੰਘ ਮੋਨੂੰ, ਤਰਲੋਕ ਸਿੰਘ ਲਾਡੀ, ਸਤਨਾਮ ਸਿੰਘ, ਜਰਨੈਲ ਸਿੰਘ, ਗੁਰਿੰਦਰ ਸਿੰਘ ਗਿੰਦਾ, ਸਾਧੂ ਸਿੰਘ, ਪਿਆਰਾ ਸਿੰਘ, ਉਜਾਗਰ ਸਿੰਘ ਮਾੜੂ, ਜਸਵੀਰ ਸਿੰਘ ਜੱਸ, ਸੋਨੀ, ਜੀਤਾ, ਅਜਮੇਰ ਸਿੰਘ ਕੌਲ, ਪ੍ਰੀਤਮ ਸਿੰਘ, ਤੇਜਪਾਲ ਸਿੰਘ ਰਿੰਕੂ, ਕਾਕਾ ਸਿੰਘ, ਦੀਪੀ ਬਿਜਲੀ ਵਾਲਾ, ਜੁਝਾਰ ਸਿੰਘ, ਅਵਤਾਰ ਸਿੰਘ ਨਾਥ ਜੀ ਤੇ ਹੋਰ ਸੰਗਤਾਂ ਨੇ ਸ਼ਿਰਕਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਡੀ. ਐੈੱਸ. ਪੀ. ਸਮਰਾਲਾ ਵਲੋਂ ਸੁਨਿਆਰ ਦੁਕਾਨਦਾਰਾਂ ਨਾਲ ਮੀਟਿੰਗ ਅਗਲੀ ਖ਼ਬਰ 'ਟੀ ਵਿੱਦ ਵਲੰਟੀਅਰ' ਮੁਹਿੰਮ ਤਹਿਤ ਹਲਕਾ ਅਜਨਾਲਾ ਦੇ ਵਲੰਟੀਅਰਾਂ ਨਾਲ ਕੀਤਾ ਜਾਵੇਗਾ ਸਿੱਧਾ ਰਾਬਤਾ-ਕੁਲਦੀਪ ਸਿੰਘ ਧਾਲੀ...
Ad Position 24