ਮਲੌਦ, 4 ਜਨਵਰੀ (ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ 2015 ਵਿੱਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਨੇ ਬਰਗਾੜੀ ਵਿੱਚ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੇ ਮਾਮਲੇ ਵਿਚ ਜਿਹੜੀ ਅਣਗਹਿਲੀ ਕੀਤੀ ਸੀ, ਹੁਣ ਆਪ ਸਰਕਾਰ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿਚ ਉਹ ਗ਼ਲਤੀ ਨਹੀਂ ਦੁਹਰਾਉਣਾ ਚਾਹੁੰਦੀ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਾਨੂੰਨ ਅਨੁਸਾਰ ਕੰਮ ਕਰ ਰਹੀ ਹੈ, ਪਰ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਇਸ ਨੂੰ ਧਾਰਮਿਕ ਮਾਮਲੇ ਵਿਚ ਦਖ਼ਲ ਦੇਣਾ ਆਖ ਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ | ਇਹ ਜਾਣਕਾਰੀ ਦੇਣ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਦੀ ਸੀ ਜੋ ਨਹੀਂ ਦੇ ਸਕੀ | ਹੁਣ ਸ਼ੋ੍ਰਮਣੀ ਕਮੇਟੀ ਨੂੰ ਇਸ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ, ਤਾਂ ਕਿ ਸੱਚ ਲੋਕਾਂ ਸਾਹਮਣੇ ਆ ਸਕੇ |
ਸੱਚ ਸਾਹਮਣੇ ਲਿਆਉਣ ਲਈ ਸ਼੍ਰੋਮਣੀ ਕਮੇਟੀ ਸਰਕਾਰ ਦਾ ਸਹਿਯੋਗ ਕਰੇ- ਇੰਜ: ਗਿਆਸਪੁਰਾ
ਅਜੀਤ ਡੈਸਕ
05-01-2026