15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸੰਤ ਆਸ਼ਰਮ ਧਬਲਾਨ ਵਿਖੇ ਬਰਸੀ ਸਮਾਗਮ ਸਮਾਪਤ

Ad Position 21
No active advertisement
ਅਜੀਤ ਡੈਸਕ 05-01-2026
ਜੌੜੇਪੁਲ ਜਰਗ, 4 ਜਨਵਰੀ (ਹਰਜਿੰਦਰ ਸਿੰਘ ਲਾਲ)- ਮਹਾਨ ਯੁੱਗ ਪੁਰਸ਼ ਸੰਤ ਬਾਬਾ ਕਿਸ਼ਨ ਸਿੰਘ ਰਾੜਾ ਸਾਹਿਬ ਅਤੇ ਸੰਤ ਬਾਬਾ ਤੇਜਾ ਸਿੰਘ (ਭੋਰਾ ਸਾਹਿਬ) ਰਾੜਾ ਸਾਹਿਬ ਵਾਲਿਆਂ ਦੀ ਸਲਾਨਾ ਬਰਸੀ ਗੁਰਦੁਆਰਾ ਸੰਤ ਆਸ਼ਰਮ ਧਬਲਾਨ ਵਿਖੇ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ (ਭੋਰਾ ਸਾਹਿਬ) ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਰੌਸ਼ਨ ਸਿੰਘ ਦੀ ਦੇਖ ਰੇਖ ਹੇਠਾਂ ਪੂਰੀ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਈ ਗਈ | 1 ਜਨਵਰੀ 2026 ਨੂੰ ਸ੍ਰੀ ਆਖੰਡ ਪਾਠਾਂ ਦੀ ਲੜੀ ਆਰੰਭ ਹੋਈ ਅਤੇ 3 ਜਨਵਰੀ 2026 ਨੂੰ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਦੀ ਆਰੰਭਤਾ ਹੋਈ | ਇਸ ਦੌਰਾਨ ਸੰਤ ਮਹਾਂਪੁਰਸ਼ਾਂ, ਕਥਾ ਵਾਚਕਾਂ, ਸਿੱਖ ਪੰਥ ਦੇ ਮਹਾਨ ਵਿਦਵਾਨਾਂ ਅਤੇ ਨਾਮਵਰ ਸ਼ਖ਼ਸੀਅਤਾਂ ਨੇ ਪ੍ਰਵਚਨਾਂ ਦੁਆਰਾ ਸੰਗਤਾਂ ਨੂੰ ਨਾਮਬਾਣੀ ਦੇ ਲੜ ਲੱਗਣ ਲਈ ਪ੍ਰੇਰਿਆ ਅਤੇ ਮਹਾਂਪੁਰਸ਼ਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ | ਬਰਸੀ ਸਮਾਗਮਾਂ ਨੂੰ ਸਮਰਪਿਤ ਵੱਖ ਵੱਖ ਬਿਮਾਰੀਆਂ ਦੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ | ਸਟੇਜ ਸੰਚਾਲਣ ਦੀ ਜ਼ਿੰਮੇਵਾਰੀ ਰਾੜਾ ਸਾਹਿਬ ਦੇ ਸੈਕਟਰੀ ਭਾਈ ਰਣਧੀਰ ਸਿੰਘ ਢੀਂਡਸਾ ਨੇ ਨਿਭਾਈ | ਇਸ ਮੌਕੇ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ (ਭੋਰਾ ਸਾਹਿਬ) ਰਾੜਾ ਸਾਹਿਬ ਵਾਲਿਆਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੰਤ ਬਾਬਾ ਰੌਸ਼ਨ ਸਿੰਘ ਧਬਲਾਨ, ਸੰਤ ਬਾਬਾ ਗੁਰਮੁੱਖ ਸਿੰਘ ਆਲੋਵਾਲ, ਉਘੇ ਕਥਾ ਵਾਚਕ ਗਿਆਨੀ ਬਾਬਾ ਰਾਜਿੰਦਰਪਾਲ ਸਿੰਘ ਨਾਭੇ ਵਾਲੇ, ਸ਼ੋ੍ਰਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਬਾਬਾ ਰਣਜੀਤ ਸਿੰਘ ਢੀਂਗੀ, ਬਾਬਾ ਵਿਸਾਖਾ ਸਿੰਘ ਰਾੜਾ ਸਾਹਿਬ ਦੇ ਮੁੱਖ ਕੀਰਤਨੀ ਜਥੇ 'ਚੋਂ ਭਾਈ ਅਜਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਮੁੱਖ ਕਥਾ ਵਾਚਕ ਬਾਬਾ ਅਮਰ ਸਿੰਘ ਰਾੜਾ ਸਾਹਿਬ, ਬਾਬਾ ਜੀਵਨ ਸਿੰਘ ਮਸੀਤਾਂ, ਡਾ. ਦਰਸ਼ਨ ਸਿੰਘ ਘੁੰਮਣ ਪਟਿਆਲਾ, ਸੰਤ ਬਾਬਾ ਹਰੀ ਸਿੰਘ ਰੰਧਾਵਾ, ਬਾਬਾ ਬਲਵੀਰ ਸਿੰਘ ਸੁਰਾਜਪੁਰ ਵਾਲੇ, ਮਾ. ਲਛਮਣ ਸਿੰਘ ਭਵਾਨੀਗੜ੍ਹ, ਭਾਈ ਲਵਪ੍ਰੀਤ ਸਿੰਘ, ਸਾਬਕ ਮੰਤਰੀ ਸੁਰਜੀਤ ਸਿੰਘ ਰੱਖੜਾ, ਬਾਬਾ ਭੀਮ ਸਿੰਘ ਕੌਹਰੀਆਂ, ਗਿਆਨੀ ਰਣਜੀਤ ਸਿੰਘ ਕੁਰਹਾਲੀ, ਭਾਈ ਸੁਖਦੇਵ ਸਿੰਘ ਸਾਬਕ ਹੈਡ ਗ੍ਰੰਥੀ ਗੁ. ਦੁੱਖ ਨਿਵਾਰਨ ਸਾਹਿਬ ਪਟਿਆਲਾ, ਬਾਬਾ ਨਾਮਦੇਵ ਸਿੰਘ ਘੱਗਾ, ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ, ਭਾਈ ਰਮਨਦੀਪ ਸਿੰਘ, ਸੰਤ ਬਾਬਾ ਭਗਵਾਨ ਸਿੰਘ ਬੇਗੋਵਾਲ ਵਾਲਿਆਂ ਦਾ ਜਥਾ, ਡਾ. ਗੁਰਵਿੰਦਰ ਸਿੰਘ ਵੀ. ਸੀ. ਥਾਪਰ ਯੂਨੀਵਰਸਿਟੀ ਪਟਿਆਲਾ, ਭਾਈ ਹਰਪ੍ਰੀਤ ਸਿੰਘ ਬਾਰਨ ਵਾਲੇ, ਭਾਈ ਅੰਗਰੇਜ਼ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ, ਕਵਾਲ ਹਿਆਤ ਮੁਹੰਮਦ ਮਲੇਰਕੋਟਲਾ ਵਾਲੇ, ਸਮੇਤ ਵੱਖ ਵੱਖ ਧਾਰਮਿਕ, ਜਥੇਬੰਦੀਆਂ ਦੇ ਕਾਰਕੁਨਾਂ, ਸੰਸਥਾਵਾਂ ਦੇ ਮੁਖੀਆਂ, ਸੰਤ ਮਹਾਂਪੁਰਸ਼ਾਂ, ਸਰਪੰਚਾਂ ਪੰਚਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮੀਟਿੰਗ ਅਗਲੀ ਖ਼ਬਰ ਸੰਦੀਪ ਸਿੰਘ ਰੁਪਾਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ
Ad Position 24