15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 05-01-2026
ਪਾਇਲ, 4 ਜਨਵਰੀ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਸਾਹਿਤਕ ਸੰਸਥਾ ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮਹੀਨਾਵਾਰ ਮੀਟਿੰਗ ਗਿਆਨੀ ਦਿੱਤ ਸਿੰਘ ਯਾਦਗਾਰੀ ਖ਼ਾਲਸਾ ਲਾਇਬ੍ਰੇਰੀ ਨੇੜੇ ਸੈਕੰਡਰੀ ਸਕੂਲ ਪਾਇਲ ਵਿਖੇ ਅਕਾਦਮੀ ਦੇ ਮੁਖੀ ਹਰਬੰਸ ਸਿੰਘ ਸ਼ਾਨ ਅਤੇ ਪ੍ਰਧਾਨ ਜਗਦੇਵ ਸਿੰਘ ਘੁੰਗਰਾਲੀ ਦੀ ਦੇਖਰੇਖ ਹੇਠ ਹੋਈ | ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਬਾਣੀ ਦੇ ਸ਼ਬਦ ਕਹਾ ਸੁ ਖੇਲ ਤਬੇਲਾ ਘੋੜੇ ਦੀ ਵਿਆਖਿਆ ਬੜੇ ਹੀ ਭਾਵਪੂਰਤ ਤਰੀਕੇ ਨਾਲ ਕੀਤੀ ਗਈ | ਜਨਰਲ ਸਕੱਤਰ ਦੀ ਭੂਮਿਕਾ ਮਨਦੀਪ ਸਿੰਘ ਮਾਣਕੀ ਵੱਲੋਂ ਬਾਖ਼ੂਬੀ ਨਿਭਾਈ ਗਈ | ਰਚਨਾਵਾਂ ਦੇ ਦੌਰ ਦੀ ਸ਼ੁਰੂਆਤ ਕਰਦਿਆਂ ਨਰਿੰਦਰ ਮਣਕੂ ਨੇ ਗੀਤ ਗੁਰੂ ਗੋਬਿੰਦ ਸਿੰਘ ਜੀ, ਹਰਪ੍ਰੀਤ ਸਿੰਘ ਸਿਹੋੜਾ ਨੇ ਕਵਿਤਾ ਤਰਕ ਦੀ ਗੱਲ, ਜਿੰਮੀ ਅਹਿਮਦਗੜ੍ਹ ਨੇ ਗੀਤ ਬਾਗੀ, ਜਗਦੇਵ ਸਿੰਘ ਘੁੰਗਰਾਲੀ ਨੇ ਦੋਗਾਣਾ ਬਿਸ਼ਨੀਏ ਸੁਣਦੀ ਨਈਾ, ਮਨਦੀਪ ਸਿੰਘ ਮਾਣਕੀ ਨੇ ਗੀਤ ਤਕੜਾ ਹੋ ਕੇ ਉੱਠ, ਗੀਤਾ ਕੰਮੇਵਾਲਾ ਨੇ ਗੀਤ ਜਿੰਦ ਨਿਮਾਣੀ, ਦਵਿੰਦਰ ਸਿੰਘ ਘੁਰਾਲਾ ਨੇ ਗੀਤ, ਕਰਮਜੀਤ ਸਿੰਘ ਢਿੱਲੋਂ ਨੇ ਕਵਿਤਾ, ਬਲਦੇਵ ਸਿੰਘ ਰੋਹਣੋਂ ਨੇ ਗੀਤ ਜੇ ਹੋਈ ਜਿੱਤ, ਹਰਬੰਸ ਸਿੰਘ ਸ਼ਾਨ ਬਗਲੀ ਕਲਾਂ ਨੇ ਕਵਿਤਾ ਗੁਰੂ ਜੀ ਨਾਲ ਧੋਖਾ ਅਤੇ ਮੋਹਨ ਸਿੰਘ ਮੋਮਨਾਬਾਦੀ ਨੇ ਗੀਤ ਠੱਗ ਸੁਣਾ ਕੇ ਆਪਣੀ ਹਾਜ਼ਰੀ ਲਗਵਾਈ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ- ਸ਼ਾਹਪੁਰ ਅਗਲੀ ਖ਼ਬਰ ਸੰਤ ਆਸ਼ਰਮ ਧਬਲਾਨ ਵਿਖੇ ਬਰਸੀ ਸਮਾਗਮ ਸਮਾਪਤ
Ad Position 24