ਪਾਇਲ, 4 ਜਨਵਰੀ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਹਰ ਸਾਲ ਚਾਈਨਾ ਡੋਰ ਨਾਲ ਪਤੰਗ ਚੜ੍ਹਾਉਣ ਨਾਲ ਅਨੇਕਾਂ ਲੋਕਾਂ ਦੀਆਂ ਮੌਤਾਂ ਹੁੰਦੀਆਂ ਹਨ | ਲੋਕਾਂ ਦੀਆਂ ਮੌਤਾਂ ਤੋਂ ਇਲਾਵਾ ਪਸ਼ੂ ਪੰਛੀਆਂ ਦਾ ਵੀ ਬਹੁਤ ਨੁਕਸਾਨ ਦੇਖਣ ਨੂੰ ਮਿਲਦਾ ਹੈ | ਇਸ ਵਾਰੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਅਤੇ ਲੋਕ ਸੇਵਾ ਸੋਸਾਇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ | ਉਨ੍ਹਾਂ ਕਿਹਾ ਕਿ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਹੋਣਾ ਚਾਹੀਦਾ ਤਾਂ ਕਿ ਚਾਈਨਾ ਡੋਰ ਵੇਚਣ ਦੀ ਕਿਸੇ ਦੀ ਹਿੰਮਤ ਨਾ ਪਵੇ | ਉਨ੍ਹਾਂ ਐਸ. ਐਚ. ਉ. ਦੋਰਾਹਾ ਪੁਲਿਸ ਵਲੋਂ 144 ਗੱਟੂ ਚਾਈਨਾ ਡੋਰ ਫੜ ਕੇ ਬਹੁਤ ਸ਼ਲਾਘਾਯੋਗ ਕੰਮ ਕੀਤਾ ਹੈ | ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਨ ਵਾਲਿਆਂ 'ਚ ਰਾਏ ਸਿੰਘ ਪੰਚ, ਹਰਸ਼ੀ ਬਾਬੂ, ਬਲਦੇਵ ਸਿੰਘ ਬੱਬੂ ਪੰਚ, ਮਲਕੀਤ ਖਾਨ ਪੰਚ ਸ਼ਾਮਲ ਹਨ |