ਮਾਛੀਵਾੜਾ ਸਾਹਿਬ, 4 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 5 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਬਿਕਰਮਪਾਲ ਸਿੰਘ ਵਾਸੀ ਟੰਡੀ ਮੰਡ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਕੀਤੀ ਜਾ ਰਹੀ ਸੀ ਤਾਂ ਇੱਕ ਨੌਜਵਾਨ ਪਿੰਡ ਗੜ੍ਹੀ ਵਲੋਂ ਪੈਦਲ ਆਉਂਦਾ ਦਿਖਾਈ ਦਿੱਤਾ | ਪੁਲਿਸ ਨੂੰ ਦੇਖ ਕੇ ਉਸ ਨੇ ਮੋਮੀ ਲਿਫਾਫੀ ਸੜਕ ਕਿਨਾਰੇ ਸੁੱਟ ਦਿੱਤੀ | ਪੁਲਿਸ ਵਲੋਂ ਜਦੋਂ ਉਸ ਨੂੰ ਸ਼ੱਕ ਦੇ ਅਧਾਰ 'ਤੇ ਜਾਂਚ ਲਈ ਰੋਕਿਆ ਤਾਂ ਉਸ ਨੇ ਆਪਣਾ ਨਾਮ ਬਿਕਰਮਪਾਲ ਸਿੰਘ ਦੱਸਿਆ | ਉਸ ਵਲੋਂ ਸੁੱਟੀ ਲਿਫਾਫੀ 'ਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਖਿਲਾਫ਼ ਐਨ. ਡੀ. ਪੀ. ਐੱਸ ਐਕਟ ਤਹਿਤ ਮਾਮਲਾ ਦਰਜ ਕਰ ਜਾਂਚ ਜਾਰੀ ਹੈ |