15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕਾਂਗਰਸ ਪਾਰਟੀ ਮਨਰੇਗਾ ਕਾਮਿਆਂ ਦੇ ਹੱਕ 'ਚ 9 ਨੂੰ ਕਰੇਗੀ ਸਮਰਾਲਾ ਵਿਖੇ ਵਿਸ਼ਾਲ ਰੈਲੀ • ਬੇਰਕਲਾਂ, ਰਾਮਗੜ੍ਹ ਸਰਦਾਰਾਂ

Ad Position 21
No active advertisement
ਅਜੀਤ ਡੈਸਕ 05-01-2026
ਮਲੌਦ, 4 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੇਂਦਰ ਦੀ ਭਾਜਪਾ ਸਰਕਾਰ ਦੁਆਰਾ ਮਨਰੇਗਾ ਯੋਜਨਾ ਖ਼ਿਲਾਫ਼ ਕਾਨੂੰਨ ਬਣਾ ਕੇ ਜੋ ਮਨਰੇਗਾ ਕਾਮਿਆਂ ਦਾ ਗਲਾ ਘੁੱਟਣ ਜਾ ਰਹੀ ਹੈ ਉਸ ਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ ਰਾਮਗੜ੍ਹ ਸਰਦਾਰਾਂ ਨੇ ਕਿਹਾ ਕਿ 9 ਜਨਵਰੀ ਨੂੰ ਜ਼ਿਲ੍ਹਾ ਕਾਂਗਰਸ ਪ੍ਰਧਾਨ ਲਖਵੀਰ ਸਿੰਘ ਲੱਖਾ ਦੀ ਦੇਖ-ਰੇਖ ਹੇਠ 8 ਵਿਧਾਨ ਸਭਾ ਹਲਕਿਆਂ ਦੀ ਦਾਣਾ ਮੰਡੀ ਸਮਰਾਲਾ ਵਿਖੇ ਹੋ ਰਹੀ ਰੈਲੀ ਸਬੰਧੀ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨਾਲ ਰਾਬਤਾ ਕਾਇਮ ਕੀਤਾ | ਉਕਤ ਆਗੂਆਂ ਨੇ ਦੱਸਿਆ ਕਿ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਲੀਡਰਸ਼ਿਪ ਪਹੁੰਚ ਰਹੀ ਹੈ | ਇਸ ਮੌਕੇ ਜਤਿੰਦਰ ਸਿੰਘ ਚੋਮੋਂ ਚੇਅਰਮੈਨ ਕਿਸਾਨ ਸੈਲ ਮਲੌਦ, ਜਗਰੂਪ ਸਿੰਘ ਫੋਜੀ ਰਾਮਗੜ੍ਹ ਸਰਦਾਰਾਂ, ਦੀਪਾ ਸਿੰਘ ਰਾਮਗੜ੍ਹ ਸਰਦਾਰਾਂ, ਨਿਰਭੈ ਸਿੰਘ ਗਿੱਲ ਬੇਰਕਲਾਂ ਜਰਨਲ ਸਕੱਤਰ, ਗੋਰਾ ਸਿੰਘ ਪੰਚ, ਸੈਵੀ ਧੀਮਾਨ ਚੋਮੋਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਐੱਮ. ਸੀ. ਹਸਪਤਾਲ ਵਲੋਂ 10 ਲੱਖ ਬੂਟੇ ਲਗਾਉਣ ਦਾ ਟੀਚਾ-ਸਕੱਤਰ ਗੁਪਤਾ ਸਾਬਕਾ ਚੇਅਰਮੈਨ ਤੇ ਆੜ੍ਹਤੀ ਸ਼ਕਤੀ ਆਨੰਦ... ਅਗਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ 1 ਕਾਬੂ
Ad Position 24