15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਕਮੇਟੀ ਰਾਏਕੋਟ ਦੀ ਹੋਈ ਚੋਣ ਕੁਲਦੀਪ ਸਿੰਘ ਗਰੇਵਾਲ ਪ੍ਰਧਾਨ ਅਤੇ ਕੁਲਦੀਪ ਸਿੰਘ ਲੋਹਟਬੱਦੀ ਨੂੰ ਸਕੱਤਰ ਚੁਣਿਆ

Ad Position 21
No active advertisement
ਅਜੀਤ ਡੈਸਕ 05-01-2026
ਰਾਏਕੋਟ, 4 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਕਮੇਟੀ ਰਾਏਕੋਟ ਦੀ ਚੋਣਵੇਂ ਡੈਲੀਗੇਟਾਂ ਵਲੋਂ ਰਾਏਕੋਟ ਵਿਖੇ ਇਜਲਾਸ ਕਰਕੇ ਤਹਿਸੀਲ ਕਮੇਟੀ ਦੀ ਚੋਣ ਕੀਤੀ ਗਈ | ਜਿਸ ਵਿਚ ਸਰਬਸੰਮਤੀ ਨਾਲ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ, ਮੀਤ ਪ੍ਰਧਾਨ ਸ਼ਵਿੰਦਰ ਸਿੰਘ ਤਲਵੰਡੀ ਰਾਏ, ਮੀਤ ਪ੍ਰਧਾਨ ਹਰਭਜਨ ਸਿੰਘ ਧਾਲੀਆਂ, ਸਕੱਤਰ ਮੈਂਬਰ ਬਲਾਕ ਸੰਮਤੀ ਕੁਲਦੀਪ ਸਿੰਘ ਲੋਹਟਬੱਦੀ, ਸਹਾਇਕ ਸਕੱਤਰ ਜਸਵੀਰ ਸਿੰਘ ਦਿਉਲ, ਸਹਾਇਕ ਸਕੱਤਰ ਬੇਅੰਤ ਸਿੰਘ ਗੋਂਦਵਾਲ, ਸਹਾਇਕ ਸਕੱਤਰ ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ, ਖ਼ਜ਼ਾਨਚੀ ਲਖਵੀਰ ਸਿੰਘ ਸਹਿਬਾਜ਼ਪੁਰਾ ਸਮੇਤ 17 ਮੈਂਬਰੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਲੋਕ ਵਿਰੋਧੀ ਫ਼ੈਸਲਿਆਂ ਨੂੰ ਜਥੇਬੰਦਕ ਤੌਰ 'ਤੇ ਲੋਕਾਂ ਨੂੰ ਲਾਮਬੰਦ ਕਰਕੇ ਹੀ ਰੋਕਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਅਗਲੇ ਦਿਨਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕਰੇਗੀ | ਨਵੀਂ ਚੁਣੀ ਗਈ ਤਹਿਸੀਲ ਕਮੇਟੀ ਨੂੰ ਵਧਾਈ ਦਿੰਦਿਆਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਖਜ਼ਾਨਚੀ ਗੁਰਮੇਲ ਸਿੰਘ ਰੂਮੀ ਨੇ ਆਖਿਆ ਕਿ ਇਹ ਚੁਣੀ ਗਈ ਨਵੀਂ ਟੀਮ ਇਲਾਕੇ ਦੇ ਕਿਸਾਨਾਂ ਨੂੰ ਜਿੱਥੇ ਜਥੇਬੰਦ ਕਰੇਗੀ, ਉੱਥੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਵਿਚ ਸਹਾਈ ਹੋਵੇਗੀ | ਪੰਜਾਬ ਨਿਰਮਾਣ ਯੂਨੀਅਨ ਦੇ ਆਗੂ ਗੁਰਦੀਪ ਸਿੰਘ ਕਲਸੀ ਅਤੇ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਆਗੂ ਹਰਬੰਸ ਸਿੰਘ ਲੋਹਟਬੱਦੀ ਨੇ ਭਰਾਤਰੀ ਸੰਦੇਸ਼ ਵੀ ਦਿੱਤਾ | ਇਸ ਮੌਕੇ ਸੁਰਜੀਤ ਸਿੰਘ ਸੀਲੋ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਬਲਵੀਰ ਸਿੰਘ ਭੁੱਟਾ, ਨਛੱਤਰ ਸਿੰਘ, ਡਾ: ਭਗਤ ਸਿੰਘ ਤੁਗਲ, ਜਸਵੰਤ ਸਿੰਘ ਟੂਸੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਲੀਵਾਲ ਵਲੋਂ ਬਜ਼ੁਰਗ ਤੇ ਦਿਵਿਆਂਗ ਵਿਅਕਤੀਆਂ ਨੂੰ ਲੋੜੀਂਦੀਆਂ ਵਸਤੂਆਂ ਵੰਡੀਆਂ ਅਗਲੀ ਖ਼ਬਰ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਆਈ.ਏ.ਆਰ.ਆਈ. ਵਲੋਂ 150 ਨੈਸ਼ਨਲ ਐਵਾਰਡੀ ਕਿਸਾਨਾਂ ਦਾ ਦੋ ਦਿਨਾਂ ਸੰਮੇਲਨ ਕਰ...
Ad Position 24