15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਐਡਵੋਕੇਟ ਧਾਲੀਵਾਲ ਵਲੋਂ ਬਜ਼ੁਰਗ ਤੇ ਦਿਵਿਆਂਗ ਵਿਅਕਤੀਆਂ ਨੂੰ ਲੋੜੀਂਦੀਆਂ ਵਸਤੂਆਂ ਵੰਡੀਆਂ

Ad Position 21
No active advertisement
ਅਜੀਤ ਡੈਸਕ 05-01-2026
ਕੁਹਾੜਾ, 4 ਜਨਵਰੀ (ਸੰਦੀਪ ਸਿੰਘ ਕੁਹਾੜਾ)-ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਯੂਥ ਕਾਂਗਰਸ ਦੇ ਕੋਆਰਡੀਨੇਟਰ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਵਲੋਂ ਆਪਣੇ ਪਿੰਡ ਚੌਂਤਾ ਵਿਖੇ ਸਥਿਤ ਦਫ਼ਤਰ ਵਿਖੇ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਲੋੜੀਂਦੀਆਂ ਵਸਤਾਂ ਜਿਨ੍ਹਾਂ ਵਿਚ ਕੰਨਾਂ ਵਾਲੀਆਂ ਮਸ਼ੀਨਾਂ, ਵੀਲ ਚੇਅਰਾਂ ਵਾਲੇ ਕੈਂਪ, ਕਮਰ ਦਰਦ ਲਈ ਬੈਲਟਾਂ ਆਦਿ ਵੰਡੀਆਂ ਗਈਆਂ | ਇਸ ਮੌਕੇ ਐਡਵੋਕੇਟ ਧਾਲੀਵਾਲ ਨੇ ਕਿਹਾ ਕਿ ਸਾਨੂੰ ਹਮੇਸ਼ਾ ਹੀ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਸੇਵਾ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਹੋਰ ਵੀ ਲੋੜਵੰਦਾਂ ਨੂੰ ਉਨ੍ਹਾਂ ਦੀਆਂ ਲੋੜੀਂਦੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਬਾਜ਼ੀਗਰ ਭਾਈਚਾਰੇ ਵਲੋਂ ਸਾਬਕਾ ਸਰਪੰਚ ਸੱਤਪਾਲ ਸਿੰਘ ਦੀ ਅਗਵਾਈ ਹੇਠ ਲੰਗਰ ਲਗਾਇਆ ਅਗਲੀ ਖ਼ਬਰ ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਕਮੇਟੀ ਰਾਏਕੋਟ ਦੀ ਹੋਈ ਚੋਣ ਕੁਲਦੀਪ ਸਿੰਘ ਗਰੇਵਾਲ ਪ੍ਰਧਾਨ ਅਤੇ ਕੁਲਦੀਪ ਸਿੰਘ ਲ...
Ad Position 24