15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਬਾਜ਼ੀਗਰ ਭਾਈਚਾਰੇ ਵਲੋਂ ਸਾਬਕਾ ਸਰਪੰਚ ਸੱਤਪਾਲ ਸਿੰਘ ਦੀ ਅਗਵਾਈ ਹੇਠ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 05-01-2026
ਬੀਜਾ, 4 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾ ਵਿਖੇ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਇਲਾਕੇ ਦੀਆਂ ਸਮੂਹ ਪਿੰਡ ਦੀਆਂ ਸੰਗਤਾਂ ਵਲੋਂ ਵੱਖ-ਵੱਖ ਕਿਸਮ ਦੇ ਲੰਗਰ ਲਗਾਏ ਗਏ ਹਨ | ਜਿਸ ਦੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੀ ਸਪੁੱਤਰ ਨਵਤੇਜ ਸਿੰਘ ਖੱਟੜਾ, ਮੈਨੇਜਰ ਇਕਬਾਲ ਸਿੰਘ ਝਬਾਲ, ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਕੋਟ ਪਨੈਚ ਅਤੇ ਸੀਨੀਅਰ ਆਗੂ ਜਸਪਾਲ ਸਿੰਘ ਪੂਰਬਾ ਆਦਿ ਇਲਾਕੇ ਦੇ ਉਘੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਸਤਪਾਲ ਸਿੰਘ ਮੰਡਿਆਲਾ ਕਲਾਂ ਨੂੰ ਸਨਮਾਨਿਤ ਕਰਦੇ ਹੋਏ | ਇਸ ਸਮੇਂ ਨਵਤੇਜ ਸਿੰਘ ਖੱਟੜਾ ਨੇ ਕਿਹਾ ਕਿ ਸਾਨੂੰ ਅੱਜ ਸਿੱਖ ਸੰਗਤਾਂ ਨੂੰ ਸਾਂਭਣ ਦੀ ਸਮੇਂ ਦੀ ਮੁੱਖ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਪ੍ਰੇਰਨਾ ਸਰੋਤ- ਇੰਜੀ. ਜਗਦੇਵ ਸਿੰਘ ਬੋਪਾਰਾਏ ਘੁਡਾਣੀ ਖ਼ੁਰਦ 'ਚ... ਅਗਲੀ ਖ਼ਬਰ ਐਡਵੋਕੇਟ ਧਾਲੀਵਾਲ ਵਲੋਂ ਬਜ਼ੁਰਗ ਤੇ ਦਿਵਿਆਂਗ ਵਿਅਕਤੀਆਂ ਨੂੰ ਲੋੜੀਂਦੀਆਂ ਵਸਤੂਆਂ ਵੰਡੀਆਂ
Ad Position 24