ਸਾਹਨੇਵਾਲ, 4 ਜਨਵਰੀ (ਹਨੀ ਚਾਠਲੀ)-ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਦੀ ਪ੍ਰਬੰਧਕੀ ਕਮੇਟੀ ਵਲੋਂ ਸੁਖਮਨੀ ਸਾਹਿਬ ਸੁਸਾਇਟੀ ਬੀਬੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੁੰਦਰ ਪਾਲਕੀ ਨੂੰ ਫੁੱਲਾਂ ਦੇ ਨਾਲ ਸਜਾ ਕੇ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਅਲੌਕਿਕ ਪ੍ਰਭਾਤ ਫੇਰੀ ਸਜਾਈ ਗਈ | ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਨੇ ਦੱਸਿਆ ਕਿ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸਾਹਨੇਵਾਲ ਕਸਬੇ ਦੇ ਵੱਖ-ਵੱਖ ਹਿੱਸਿਆਂ 'ਚ ਪ੍ਰਕਰਮਾ ਕਰਦਿਆਂ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਬਾਬਾ ਗੁਰਦੇਵ ਸਿੰਘ ਕਾਰ ਸੇਵਾ ਵਾਲੇ, ਮੈਨੇਜਰ ਅਜੀਤ ਸਿੰਘ, ਕੁਲਜੀਤ ਸਿੰਘ ਹਰਾ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ, ਸਵਰਨ ਸਿੰਘ ਕਲਸੀ, ਪ੍ਰਧਾਨ ਗੁਰਦੀਪ ਸਿੰਘ ਭੋਲਾ ਪ੍ਰਧਾਨ, ਦਲਜੀਤ ਸਿੰਘ ਬੱਗਾ, ਪੂਜਾ ਭਾਟੀਆ ਪ੍ਰਧਾਨ ਨਗਰ ਕੌਂਸਲ ਸਾਹਨੇਵਾਲ, ਇੰਜ. ਦਲਜੀਤ ਸਿੰਘ, ਬੱਬੂ ਬਿਰਦੀ, ਬੱਬੂ ਖ਼ਾਲਸਾ ਆਦਿ ਹਾਜ਼ਰ ਸਨ |