ਜੌੜੇਪੁਲ ਜਰਗ, 4 ਜਨਵਰੀ (ਪਾਲਾ ਰਾਜੇਵਾਲੀਆ)- ਦੀ ਜਰਗੜੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਨੇ ਪਿੰਡ ਜਰਗੜੀ ਨੇ ਮੁਨਾਫ਼ਾ ਵੰਡ ਸਮਾਗਮ ਕਰਵਾਇਆ | ਜਿਸ ਵਿਚ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਪ੍ਰਧਾਨਗੀ ਹੇਠ ਅੱਜ ਪਿੰਡ ਜਰਗੜੀ ਵਿਖੇ 1.50 ਕਰੋੜ ਵਿਚੋਂ 12 ਲੱਖ 50 ਹਜਾਰ ਰੁਪਏ ਦਾ ਮੁਨਾਫ਼ਾ ਵੰਡਿਆ ਗਿਆ | ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਅੱਜ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਪਿੰਡ ਜਰਗੜੀ ਦੀ ਸੁਸਾਇਟੀ ਦਾ ਨਾਂਅ ਹੈ ਜਿੱਥੋਂ ਕਿਸਾਨ ਵਰਗ ਬਹੁਤ ਸਹੂਲਤਾਂ ਮਿਲਦੀਆਂ ਹਨ | ਉਨ੍ਹਾਂ ਕਿਹਾ ਕਿ ਸਾਰੇ ਪਿੰਡਾਂ ਅੰਦਰ ਕਿਸਾਨਾਂ ਇਸ ਪਿੰਡ ਦੀ ਸੰਸਥਾ ਤੋਂ ਸੇਧ ਲੈਣੀ ਚਾਹੀਦੀ ਹੈ ਕਿਉਂਕਿ ਇਸ ਸਭਾ ਵਲੋਂ ਡੀਜ਼ਲ ਅਤੇ ਪੈਟਰੋਲ ਪੰਪ ਵੀ ਬੜੇ ਵਧੀਆ ਢੰਗ ਨਾਲ ਚਲਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਭਾ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰ ਵਧਾਈ ਦੇ ਪਾਤਰ ਹਨ | ਪ੍ਰਬੰਧਕਾਂ ਵਲੋਂ ਵਿਧਾਇਕ ਗਿਆਸਪੁਰਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਚੇਅਰਮੈਨ ਜੈਨਕੋ ਪੰਜਾਬ ਨਵਜੋਤ ਸਿੰਘ ਜਰਗ, ਏ.ਆਰ ਕਮਲਜੀਤ ਸਿੰਘ, ਪ੍ਰਧਾਨ ਦਲਜੀਤ ਕੌਰ, ਸਾਬਕਾ ਪ੍ਰਧਾਨ ਮਾ: ਕੇਵਲ ਸਿੰਘ ਜਰਗੜੀ,ਮੀਤ ਪ੍ਰਧਾਨ ਤਾਰਾ ਸਿੰਘ ਦੀਵਾ ਮੰਡੇਰ, ਬਲਵਿੰਦਰ ਸਿੰਘ ਮੈਂਬਰ, ਹਰਦੀਪ ਸਿੰਘ ਮੈਂਬਰ, ਯਾਦਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਸਿਮਰੂ, ਸਰਪੰਚ ਹਰਪ੍ਰੀਤ ਸਿੰਘ ਦੀਵਾ ਮੰਡੇਰ, ਦਵਿੰਦਰ ਸਿੰਘ ਜਰਗੜੀ ਬਲਾਕ ਪ੍ਰਧਾਨ, ਸਾਬਕਾ ਸਰਪੰਚ ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਜੱਸਾ, ਸੈਕਟਰੀ ਸਤਨਾਮ ਸਿੰਘ, ਦਵਿੰਦਰ ਸਿੰਘ ਕਲਰਕ, ਸੁਖਵਿੰਦਰ ਸਿੰਘ, ਮੈਂਬਰ ਗੁਰਜੀਤ ਸਿੰਘ ਫਹਿਤਪੁਰ, ਜਸਮੇਲ ਸਿੰਘ ਮੰਡੇਰ, ਨੰਬਰਦਾਰ ਜਰਨੈਲ ਸਿੰਘ ਦੀਵਾ ਮੰਡੇਰ, ਸੁਖਵਿੰਦਰ ਸਿੰਘ ਬੋਪਾਰਾਏ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |