20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੰਜਾਬ ਦੇ ਓਵਰਏਜ਼ ਬੇਰੁਜ਼ਗਾਰ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼

Ad Position 21
No active advertisement
ਅਜੀਤ ਡੈਸਕ 06-01-2026
ਮਲੌਦ, 5 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਦੀਆਂ ਸੱਥਾਂ ਵਿਚ ਠੋਕ ਵਜਾ ਕੇ ਪ੍ਰਚਾਰ ਕੀਤਾ ਗਿਆ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਓ ਤਾਂ ਜੋ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੌਰਾਨ ਧਰਨੇ ਦੇ ਕੇ ਸਰਕਾਰੀ ਨੌਕਰੀਆਂ ਲੈਣ ਤੋਂ ਓਵਰ ਏਜ ਹੋ ਚੁੱਕੇ ਬੇਰੁਜ਼ਗਾਰਾਂ ਨੂੰ 'ਆਪ' ਦੀ ਸਰਕਾਰ ਬਣਨ ਉਪਰੰਤ ਉਮਰ ਹੱਦ ਵਿਚ ਛੋਟ ਦੇ ਕੇ ਰੁਜ਼ਗਾਰ ਦੇਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਢਿਲਵਾਂ ਤੇ ਰਮਨ ਕੁਮਾਰ ਮਲੋਟ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਸੂਬੇ ਦੇ ਬੇਰੁਜ਼ਗਾਰ ਖ਼ਫ਼ਾ ਤੇ ਬੇਹੱਦ ਦੁਖੀ ਹਨ | ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ | ਬੇਰੁਜ਼ਗਾਰਾਂ ਨੇ ਦੱਸਿਆ ਕਿ 25 ਦਸੰਬਰ ਤੋਂ ਲਗਾਤਾਰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਪੱਕਾ ਧਰਨਾ ਜਾਰੀ ਹੈ ਅਤੇ 11 ਜਨਵਰੀ ਨੂੰ ਸੂਬੇ ਭਰ ਦੇ ਬੇਰੁਜ਼ਗਾਰ ਆਪਣੀਆਂ ਮੰਗਾਂ ਦੀ ਲੋਹੜੀ ਮੰਗਣ ਦੇ ਨਾਲ-ਨਾਲ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਵੱਲ ਨੂੰ ਮਾਰਚ ਕੱਢਿਆ ਜਾਵੇਗਾ | ਇਸ ਮੌਕੇ ਹਰਜਿੰਦਰ ਸਿੰਘ ਝੁਨੀਰ, ਅਮਨਦੀਪ ਸਿੰਘ ਸੇਖਾ, ਸੁਖਪਾਲ ਖਾਂ, ਮੱਖਣ ਸਿੰਘ ਤੋਗਾਵਾਲ, ਹੀਰਾ ਲਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ 10 ਲੱਖ ਰੁਪਏ ਦਾ ਬੀਮਾ ਦੱਸ ਕੇ 'ਆਪ' ਸਰਕਾਰ ਸੂਬੇ ਦੇ ਲੋਕਾਂ ਨੂੰ ਕਰ ਰਹੀ ਗੁਮਰਾਹ-ਮਨੋਰੰਜਨ ਕਾਲੀਆ <br/>
Ad Position 24