ਚੌਂਕੀਮਾਨ, 5 ਜਨਵਰੀ (ਤੇਜਿੰਦਰ ਸਿੰਘ ਚੱਢਾ)-ਬਲਾਕ ਸਿੱਧਵਾਂ ਬੇਟ-2 ਦੀਆਂ ਸਰਗਰਮ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਜਤਿੰਦਰਪਾਲ ਸਿੰਘ ਤਲਵੰਡੀ, ਬਲਵੀਰ ਸਿੰਘ ਬਾਸੀਆਂ, ਚਰਨਜੀਤ ਸਿੰਘ ਸੰਗਤਪੁਰਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੁਆਰਾ ਪੱਤਰਕਾਰਾਂ 'ਤੇ ਨਾਜਾਇਜ਼ ਪਰਚੇ ਦਰਜ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਜਥੇਬੰਦਕ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਬਾਰੇ ਸਵਾਲ ਉਠਾਉਣ ਵਾਲੇ ਪੱਤਰਕਾਰਾਂ ਅਤੇ ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ ਸਮੇਤ 10 ਵਿਅਕਤੀਆਂ ਵਿਰੁੱਧ ਕੇਸ ਦਰਜ ਕਰਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਕੇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਪ੍ਰੀਤਮ ਸਿੰਘ ਸਵੱਦੀ, ਪਰਮਜੀਤ ਸਿੰਘ ਸਵੱਦੀ, ਗੁਰਜੀਤ ਸਿੰਘ ਸਵੱਦੀ, ਹਰਮੀਤ ਸਿੰਘ ਸਵੱਦੀ, ਗੁਰਵਿੰਦਰ ਸਿੰਘ ਤਲਵੰਡੀ, ਅਜਮੇਰ ਸਿੰਘ, ਬਲਜਿੰਦਰ ਸਿੰਘ, ਕਮਲਜੀਤ ਸਿੰਘ ਬਾਸੀਆਂ, ਲਛਮਣ ਸਿੰਘ ਬਾਸੀਆਂ, ਹਰਪ੍ਰੀਤ ਸਿੰਘ ਪਮਾਲੀ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |