20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮੁੱਖ ਮੰਤਰੀ ਸਿਹਤ ਯੋਜਨਾ ਮੱਧ ਵਰਗੀ, ਲੋੜਵੰਦ ਪਰਿਵਾਰਾਂ ਲਈ ਵਰਦਾਨ ਬਣੇਗੀ-ਬੱਸਣ

Ad Position 21
No active advertisement
ਅਜੀਤ ਡੈਸਕ 06-01-2026
ਮੁੱਲਾਂਪੁਰ-ਦਾਖਾ, 5 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਸ਼ੇਸ਼ ਇਜਲਾਸ ਦੌਰਾਨ ਕੇਂਦਰ ਦੀ ਨਵੀਂ ਮਗਨਰੇਗਾ ਨੂੰ ਰੱਦ ਕਰਕੇ ਗਰੀਬ ਅਤੇ ਦਲਿਤਾਂ ਦੇ ਹੱਕਾਂ ਦੀ ਗੱਲ ਕੀਤੀ, ਕਿਉਂਕਿ ਮਗਨਰੇਗਾ ਲੋੜਵੰਦ ਪਰਿਵਾਰਾਂ ਦੀ ਰੋਜੀ ਰੋਟੀ ਨਾਲ ਜੁੜੀ ਹੋਈ ਸੀ, ਇਹ ਪ੍ਰਗਟਾਵਾ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਕੌਂਸਲਰ, 'ਆਪ' ਪਾਰਟੀ ਦੇ ਬੀ.ਸੀ ਵਿੰਗ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਬੱਸਣ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕੀਤਾ | ਬਲਵਿੰਦਰ ਸਿੰਘ ਬੱਸਣ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ) ਦਾ ਲਾਭ ਲਿਆ ਜਾਵੇ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਦੇ ਨਾਲ ਇਕ ਲੱਖ ਰੁਪਏ ਦਾ ਸਿਹਤ ਕਵਰ ਵਾਲੀ ਇਸ ਯੋਜਨਾ ਦੀ ਰਜਿਸਟ੍ਰੇਸ਼ਨ 15 ਜਨਵਰੀ ਨੂੰ 'ਆਪ' ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜ਼ਰੀਵਾਲ ਵਲੋਂ ਸ਼ੁਰੂ ਹੋਵੇਗੀ | ਬੱਸਣ ਵਲੋਂ ਪਿੰਡਾਂ-ਸ਼ਹਿਰਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਈ ਜਾਵੇ | ਆਮ ਲੋਕਾਂ ਨੂੰ ਦੱਸਿਆ ਗਿਆ ਕਿ ਵਿਸ਼ੇਸ਼ ਕੈਂਪਾਂ ਦੌਰਾਨ ਰਜਿਸਟ੍ਰੇਸ਼ਨ ਲਈ ਅਧਾਰ ਕਾਰਡ ਜਾਂ ਵੋਟਰ ਕਾਰਡ ਹੋਣਾ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੁਆਰਾ ਸਿਹਤ ਬੀਮਾ ਯੋਜਨਾਵਾਂ ਮਜ਼ਾਕ ਬਣੀਆਂ, ਕਿਸੇ ਹਸਪਤਾਲ ਨੇ ਉਨ੍ਹਾਂ ਨੂੰ ਪ੍ਰਵਾਨ ਨਹੀਂ ਕੀਤਾ, ਪ੍ਰੰਤੂ ਆਮ ਆਦਮੀ ਪਾਰਟੀ ਸਰਕਾਰ ਵਲੋਂ ਸ਼ੁਰੂ ਹੋਣ ਜਾ ਰਹੀ ਸਿਹਤ ਬੀਮਾ ਯੋਜਨਾ ਲਈ ਲਾਭਪਾਤਰੀ ਨੂੰ 824 ਸੂਚੀਬੱਧ ਹਸਪਤਾਲਾਂ ਵਿਚ ਇਲਾਜ ਕਰਵਾਉਣ ਦੀ ਖੁੱਲ੍ਹ ਮਿਲੇਗੀ | ਆਪ ਪਾਰਟੀ ਦੇ ਬੀ.ਸੀ ਵਿੰਗ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਬੱਸਣ ਨੇ ਦੱਸਿਆ ਕਿ ਹਰ ਪਰਿਵਾਰ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਸ਼ੁਰੂ ਹੋਣ ਵਾਲੀ ਰਜਿਸਟ੍ਰੇਸ਼ਨ ਦਾ ਹਰ ਇਕ ਨੂੰ ਲਾਭ ਲੈ ਕੇ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਦਿਲਪ੍ਰੀਤ ਸਿੰਘ ਨੂੰ ਕੈਨੇਡਾ ਓਪਨ ਵਰਕ ਪਰਮਿਟ ਵੀਜ਼ਾ ਮਿਲਿਆ ਅਗਲੀ ਖ਼ਬਰ ਲੋਕਪੱਖੀ ਪੱਤਰਕਾਰਾਂ ਵਿਰੁੱਧ ਦਰਜ ਕਰਾਇਆ ਝੂਠਾ ਕੇਸ ਵਾਪਸ ਲਵੇ ਪੰਜਾਬ ਸਰਕਾਰ-ਜਥੇਬੰਦਕ ਆਗੂ
Ad Position 24