20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪਿੰਡ ਤਲਵੰਡੀ ਖੁਰਦ ਵਿਖੇ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 06-01-2026
ਚੌਂਕੀਮਾਨ, 5 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਪੰਚਾਇਤੀ ਗੁਰਦੁਆਰਾ ਸਾਹਿਬ ਪਿੰਡ ਤਲਵੰਡੀ ਖੁਰਦ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਗੁਰੂ ਘਰ ਦੇ ਵਜ਼ੀਰ ਸੁਖਦਰਸ਼ਨ ਸਿੰਘ ਦਾਖਾ ਤੇ ਗਿਆਨੀ ਜਤਿੰਦਰ ਸਿੰਘ ਖ਼ਾਲਸਾ ਤਲਵੰਡੀ ਦੇੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ | ਇਸ ਮੌਕੇ ਗਿਆਨੀ ਜਸਮਿੰਦਰ ਸਿੰਘ ਖ਼ਾਲਸਾ ਤਲਵੰਡੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਕਥਾ ਰਾਹੀਂ ਜਾਣੂੰ ਕਰਵਾਇਆ ਤੇ ਗੁਰੂ ਸਾਹਿਬਾਨਾਂ ਦੇ ਦਰਸਾਏ ਰਾਹ 'ਨਾਮ ਜਪੋ, ਕਿਰਤ ਕਰੋ, ਵੰਡ ਛਕੋ' 'ਤੇ ਚੱਲਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਦੇ ਸਾਲਾਨਾ ਜੋੜ ਮੇਲੇ ਦੌਰਾਨ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ... ਅਗਲੀ ਖ਼ਬਰ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਦਿਲਪ੍ਰੀਤ ਸਿੰਘ ਨੂੰ ਕੈਨੇਡਾ ਓਪਨ ਵਰਕ ਪਰਮਿਟ ਵੀਜ਼ਾ ਮਿਲਿਆ
Ad Position 24