ਅਹਿਮਦਗੜ੍ਹ, 5 ਜਨਵਰੀ (ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਦਾਖਾ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਨੇ ਪਿੰਡ ਘੁੰਗਰਾਣਾ ਵਿਖੇ ਪਾਰਟੀ ਵਰਕਰਾਂ ਅਤੇ ਗ੍ਰਾਮ ਪੰਚਾਇਤ ਆਗੂਆਂ ਨਾਲ ਮੀਟਿੰਗ ਕੀਤੀ | ਜਿੱਥੇ ਉਨ੍ਹਾਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਵਾਲੇ ਪਿੰਡ ਨਿਵਾਸੀਆਂ ਅਤੇ ਵਿਸ਼ੇਸ਼ ਕਰ ਕੇ ਪੰਚਾਇਤ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਜਸਕਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਦਾਖਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਹਨ | ਇਸੇ ਕੜੀ ਅਧੀਨ ਹਲਕੇ ਦੇ ਹਰ ਪਿੰਡ ਅੰਦਰ 10 ਮੈਂਬਰੀ ਕਮੇਟੀਆਂ ਬਣਾ ਕੇ ਹਰ ਵਰਗ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ | ਇਨ੍ਹਾਂ ਕਿਹਾ ਕਿ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਹਰ ਵਰਗ ਦੇ ਹੱਕਾਂ ਨੂੰ ਪਹਿਲ ਦਿੱਤੀ ਹੈ | ਇਸੇ ਕਾਰਨ ਹੁਣ ਮੁੜ ਤੋਂ ਲੋਕ ਵਿਸ਼ੇਸ਼ ਕਰ ਕੇ ਪਿੰਡਾਂ ਦੇ ਲੋਕ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਵੱਡੇ ਪੱਧਰ 'ਤੇ ਯਤਨਾਂ 'ਚ ਲੱਗੇ ਹਨ | ਇਸ ਮੌਕੇ 'ਤੇ ਸਰਪੰਚ ਬੁੱਧ ਸਿੰਘ ਕੋਚ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ ਨੂੰ ਭਰੋਸਾ ਦਿੱਤਾ ਕਿ ਅਸੀਂ ਸਮੂਹ ਨਗਰ ਨਿਵਾਸੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਾਂਗੇ | ਇਸ ਮੌਕੇ ਸਾਬਕਾ ਸਰਪੰਚ ਖੁਸ਼ਕਰਨ ਸਿੰਘ, ਹਰਪ੍ਰੀਤ ਸਿੰਘ ਟੈਨੀ, ਗੁਰਪਿੰਦਰ ਸਿੰਘ ਗੁਰੀ, ਸੁਖਜਿੰਦਰ ਸਿੰਘ ਕਾਲਾ, ਸੌਦਾਗਰ ਸਿੰਘ, ਬਲਜੀਤ ਸਿੰਘ, ਕੁਲਵੰਤ ਸਿੰਘ, ਪਰਮਜੀਤ ਕੌਰ ਸਾਰੇ ਪੰਚ ਤੋਂ ਇਲਾਵਾ ਬਲਜੀਤ ਸਿੰਘ ਸਾਬਕਾ ਸਰਪੰਚ, ਚਰਨਜੀਤ ਸਿੰਘ ਨੰਬਰਦਾਰ, ਬਿੱਟੂ ਬਾਬਾ, ਕਾਲਾ ਜਰਮਨ, ਹਰਜੀਤ ਬਿੱਲੂ, ਲੱਖਾ ਸਿੰਘ, ਕਾਲੇ ਖਾਂ, ਜਸਪਾਲ ਸਿੰਘ, ਗੁਰਦੀਪ ਸਿੰਘ, ਸਰੂਪ ਸਿੰਘ, ਜਸਦੀਪ ਸੋਨੰੂ, ਦਿਲਵਾਰਾ ਸਿੰਘ, ਅਮਰੀਕ ਸਿੰਘ, ਮੁਖ਼ਤਿਆਰ ਸਿੰਘ, ਜੋਰਾ ਸਿੰਘ, ਗੁਰਸੇਵਕ ਸਿੰਘ, ਗੁਰਮੀਤ ਸਿੰਘ, ਕੁਲਵੰਤ ਸਿੰਘ, ਲਾਭ ਸਿੰਘ, ਨਾਹਰ ਸਿੰਘ ਆਦਿ ਹਾਜ਼ਰ ਸਨ |