ਸਾਹਨੇਵਾਲ, 5 ਜਨਵਰੀ (ਹਨੀ ਚਾਠਲੀ)-ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ ਚ ਅੱਜ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਲੋਂ ਪ੍ਰਧਾਨ ਬਲਜੀਤ ਸਿੰਘ ਹਰਾ, ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਨੂੰ ਫੁੱਲਾਂ ਦੇ ਨਾਲ ਸਜਾਇਆ ਹੋਇਆ ਸੀ | ਨਗਰ ਕੀਰਤਨ 'ਚ ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਦਿੱਤੇ ਉਪਦੇਸ਼ਾਂ ਦੀ ਹਮੇਸ਼ਾ ਪਾਲਣਾ ਕਰਨੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਤੋਂ ਸ਼ੁਰੂ ਹੋ ਕੇ ਜੀ.ਟੀ.ਰੋਡ, ਕੁਹਾੜਾ ਰੋਡ, ਪੁਰਾਣੀ ਅਨਾਜ ਮੰਡੀ, ਰੇਲਵੇ ਰੋਡ, ਡੇਹਲੋਂ ਰੋਡ ਅਤੇ ਨੰਦਪੁਰ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਪੁੱਜੇਗਾ | ਇਸ ਮੌਕੇ ਮੈਨੇਜਰ ਅਜੀਤ ਸਿੰਘ, ਕੁਲਜੀਤ ਸਿੰਘ ਹਰਾ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ, ਸਵਰਨ ਸਿੰਘ ਕਲਸੀ, ਪ੍ਰਧਾਨ ਗੁਰਦੀਪ ਸਿੰਘ ਭੋਲਾ ਪ੍ਰਧਾਨ, ਦਲਜੀਤ ਸਿੰਘ ਬੱਗਾ, ਯਾਦਵਿੰਦਰ ਸਿੰਘ ਯਾਦੂ, ਪੂਜਾ ਭਾਟੀਆ ਪ੍ਰਧਾਨ ਨਗਰ ਕੌਂਸਲ ਸਾਹਨੇਵਾਲ, ਸੀਨੀਅਰ ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਮੀਤ ਪ੍ਰਧਾਨ ਸਵਰਨ ਕੁਮਾਰ ਸੋਨੀ, ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ, ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਪ੍ਰਧਾਨ ਮਨਜਿੰਦਰ ਸਿੰਘ ਭੋਲਾ ਮਾਂਗਟ, ਪ੍ਰਧਾਨ ਗੁਰਦੀਪ ਸਿੰਘ ਕੌਲ, ਪ੍ਰਧਾਨ ਅੰਮਿ੍ਤਪਾਲ ਸਿੰਘ, ਪ੍ਰਧਾਨ ਲਾਲੀ ਹਰਾ, ਪ੍ਰਧਾਨ ਵਿਜੇ ਪੁਰੀ, ਕੌਂਸਲਰ ਕੁਲਵਿੰਦਰ ਕੌਰ ਆਦਿ ਨੇ ਹਾਜ਼ਰੀ ਲਗਵਾਈ |