20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਵਿਚ ਨਗਰ ਕੀਰਤਨ ਸਜਾਏ

Ad Position 21
No active advertisement
ਅਜੀਤ ਡੈਸਕ 06-01-2026
ਮਲੌਦ, 5 ਜਨਵਰੀ (ਸਹਾਰਨ ਮਾਜਰਾ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਜੰਗੇ ਆਜ਼ਾਦੀ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਅਤੇ ਕੂਕਾ ਲਹਿਰ ਵਿੱਚ ਪਿੰਡ ਰੱਬੋਂ ਉੱਚੀ ਦੇ 6 ਸ਼ਹੀਦਾਂ ਨੂੰ ਯਾਦ ਕਰਦਿਆਂ ਗੁਰਦੁਆਰਾ ਸ਼ਹੀਦਾਂ ਸਾਹਿਬ ਪਿੰਡ ਰੱਬੋਂ ਉੱਚੀ ਵਿਖੇ ਪਿੰਡ ਪੱਧਰ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਕਰਮਜੀਤ ਸਿੰਘ ਮਾਨ ਨੇ ਦੱਸਿਆ ਕੇ ਦਸਤਾਰ ਮੁਕਾਬਲੇ 3 ਗਰੁੱਪਾਂ ਵਿੱਚ ਵੰਡ ਕੇ ਕਰਵਾਏ ਗਏ | ਜੱਜਮੈਂਟ ਦੀ ਭੂਮਿਕਾ ਕਰਮਜੀਤ ਸਿੰਘ ਮਾਨ, ਮਾ. ਕਿਰਨਦੀਪ ਸਿੰਘ ਅਤੇ ਹਰਦੀਪ ਸਿੰਘ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਗੁਰਦੁਆਰਾ ਸ਼ਹੀਦਾਂ ਦੇ ਪ੍ਰਧਾਨ ਜਥੇਦਾਰ ਬਹਾਦਰ ਸਿੰਘ ਤੇ ਸੈਕਟਰੀ ਤੇਜਿੰਦਰ ਸਿੰਘ ਨੇ ਦੱਸਿਆ ਕਿ ਕੱਲ੍ਹ 6 ਜਨਵਰੀ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ | ਜਿਸ ਵਿਚ ਪੰਜਾਬ ਦਾ ਮਸ਼ਹੂਰ ਢਾਡੀ ਜਥਾ ਭਾਈ ਅਮਰਦੀਪ ਸਿੰਘ ਫਰਵਾਲਾ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ | ਇਸ ਮੌਕੇ ਪ੍ਰਧਾਨ ਬਹਾਦਰ ਸਿੰਘ, ਅਵਤਾਰ ਸਿੰਘ, ਹਰੀ ਸਿੰਘ, ਤੇਜਿੰਦਰ ਸਿੰਘ, ਡਾ. ਕਰਮਜੀਤ ਸਿੰਘ ਮਾਨ, ਮਾ. ਕਿਰਨਦੀਪ ਸਿੰਘ ਹਰਦੀਪ ਸਿੰਘ ਹਰੀ ਸਿੰਘ, ਸੁਰਜੀਤ ਸਿੰਘ, ਗੁਰਦੇਵ ਸਿੰਘ, ਸੁਖਚੈਨ ਸਿੰਘ, ਭਾਨ ਸਿੰਘ, ਜਗਵਿੰਦਰ ਸਿੰਘ ਅਤੇ ਗੁਰੂ ਘਰ ਦੇ ਵਜ਼ੀਰ ਭਾਈ ਨਿਸ਼ਾਨ ਸਿੰਘ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਆਸੀ ਕਲਾਂ ਵਿਖੇ ਬਲਦ ਨੂੰ ਗੰਡਾਸਿਆਂ ਨਾਲ ਵੱਢਿਆ, ਹੋਈ ਦਰਦਨਾਕ ਮੌਤ ਅਗਲੀ ਖ਼ਬਰ ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ
Ad Position 24