20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਖੰਨਾ ਦੇ ਵੱਖ-ਵੱਖ ਗੁਰਦੁਆਰਿਆਂ 'ਚ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਾਨ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 06-01-2026
ਖੰਨਾ, 5 ਜਨਵਰੀ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਖੰਨਾ ਪੁਲਿਸ ਜ਼ਿਲੇ੍ਹ ਵਿਚ ਲਗਪਗ ਸਾਰੇ ਸ਼ਹਿਰਾਂ ਅਤੇ ਪਿੰਡਾਂ ਦੇ ਗੁਰਦੁਆਰਿਆਂ ਵਿਚ ਮਨਾਇਆ ਗਿਆ | ਇਸ ਮੌਕੇ ਖੰਨਾ ਸ਼ਹਿਰ ਧਾਰਮਿਕ ਰੰਗ ਵਿੱਚ ਰੰਗਿਆ ਗਿਆ | ਖੰਨਾ 'ਚ ਗੁਰਦੁਆਰਿਆਂ ਨੂੰ ਫੁੱਲਾਂ ਅਤੇ ਰੌਸ਼ਨੀਆਂ ਨਾਲ ਸਜਾਇਆ ਗਿਆ | ਵੱਡੀ ਗਿਣਤੀ ਵਿਚ ਸੰਗਤ ਗੁਰੂ ਘਰਾਂ 'ਚ ਪਹੁੰਚ ਕੇ ਨਤਮਸਤਕ ਹੋਈ | ਸਰਬੰਸਦਾਨੀ ਅੰਮਿ੍ਤ ਦੇ ਦਾਤੇ ਦਸਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਖੰਨਾ ਦੇ ਵੱਖ ਵੱਖ ਗੁਰਦੁਆਰਿਆਂ 'ਚ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ, ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਸਮਰਾਲਾ ਰੋਡ, ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਸਮਰਾਲਾ ਰੋਡ, ਗੁਰਦੁਆਰਾ ਸ੍ਰੀ ਗੁਰੁ ਹਰਿ ਕਿ੍ਸ਼ਨ ਸਾਹਿਬ ਮਲੇਰਕੋਟਲਾ ਰੋਡ, ਗੁਰਦੁਆਰਾ ਰਾਮਗੜ੍ਹੀਆਂ ਭਵਨ ਜੀ. ਟੀ. ਰੋਡ ਅਤੇ ਖੰਨਾ ਦੇ ਵੱਖ ਵੱਖ ਗੁਰੂ ਘਰਾਂ 'ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ |
ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ
ਖੰਨਾ, 5 ਜਨਵਰੀ (ਹਰਜਿੰਦਰ ਸਿੰਘ ਲਾਲ)-ਸਰਬੰਸਦਾਨੀ ਅੰਮਿ੍ਤ ਦੇ ਦਾਤੇ ਧੰਨ ਧੰਨ ਸ੍ਰੀ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਇਸਤਰੀ ਸਤਿਸੰਗ ਦੀਆਂ ਬੀਬੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ | ਭਾਈ ਲਵਪ੍ਰੀਤ ਸਿੰਘ ਅਤੇ ਭਾਈ ਲਖਵਿੰਦਰ ਸਿੰਘ ਪਟਿਆਲੇ ਵਾਲਿਆਂ ਨੇ ਸੰਗਤਾਂ ਨੂੰ ਰਸ ਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਅਵਤਾਰ ਸਿੰਘ ਕੈਂਥ ਸਕੱਤਰ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਖੰਡੇ ਬਾਟੇ ਦਾ ਅੰਮਿ੍ਤ ਛਕਾ ਕੇ ਜਾਤ-ਪਾਤ ਦਾ ਭੇਦ ਖ਼ਤਮ ਕਰਕੇ ਸਭ ਨੂੰ ਬਰਾਬਰਤਾ ਦਾ ਸੰਦੇਸ਼ ਦਿੱਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ | ਗੁਰਮਤਿ ਸਮਾਗਮ ਦੀ ਸਮਾਪਤੀ ਤੇ ਮੱਕੀ ਦੀ ਰੋਟੀ ਅਤੇ ਸਰੋਂ੍ਹ ਦੇ ਸਾਗ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ, ਦਰਸ਼ਨ ਸਿੰਘ ਗਿੱਲ, ਹਰਬੀਰ ਸਿੰਘ ਸੋਨੂੰ, ਰਵਿੰਦਰ ਸਿੰਘ ਬੱਬਲੂ, ਗੁਰਪ੍ਰੀਤ ਸਿੰਘ ਡੀਸੀ, ਅਮਰਬੀਰ ਸਿੰਘ ਬੈਨੀਪਾਲ, ਮਨਪ੍ਰੀਤ ਸਿੰਘ ਬੱਗਾ, ਜਸਵਿੰਦਰ ਸਿੰਘ, ਸ਼ੈਕੀ ਬਖਸ਼ੀ, ਬੀਬੀ ਕਰਮਜੀਤ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਖੰਨਾ, ਬੀਬੀ ਸਿਮਰਨ ਕੌਰ, ਬੀਬੀ ਜਗਦੀਪ ਕੌਰ,ਬੀਬੀ ਕਮਲਪ੍ਰੀਤ ਕੌਰ, ਆਦਿ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ 'ਚ
ਖੰਨਾ, (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਸਿੰਘ ਸਭਾ ਖੰਨਾ ਵਿਖੇ ਕਲਗ਼ੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਲਗਾਤਾਰ ਕਈ ਦਿਨ ਸਮਾਗਮ ਕਰਕੇ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਇਸਤਰੀ ਸਤਿਸੰਗ ਸਭਾ ਦੀਆ ਬੀਬੀਆਂ ਵੱਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ | ਉਸ ਤੋਂ ਉਪਰੰਤ ਭਾਈ ਹਰਵਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਭਾਈ ਅਵਤਾਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਿੰਘ ਸਭਾ ਨੇ ਗੁਰ ਇਤਿਹਾਸ ਨਾਲ ਨਿਹਾਲ ਕੀਤਾ ਸਮਾਪਤੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਪ੍ਰਧਾਨ ਗੁਰਪ੍ਰਸਾਦਿ ਸਿੰਘ ਭਾਟੀਆ, ਮੀਤ ਪ੍ਰਧਾਨ ਸਰਬਜੀਤ ਸਿੰਘ ਕਾਲੜਾ, ਸੁਦਰਸ਼ਨ ਸਿੰਘ, ਬੀਬੀ ਅਮਰਜੀਤ ਕੌਰ ਚੱਢਾ, ਗੋਪਾਲ ਸਿੰਘ, ੍ਰਮੈਨੇਜਰ ਉਪਿੰਦਰ ਸਿੰਘ, ਸੂਰਬੀਰ ਸਿੰਘ ਸੇਠੀ ਆਦਿ ਹਾਜ਼ਰ ਸਨ |
ਗੁਰਦੁਆਰਾ ਗੁਰੂ ਨਾਨਕ ਸਤਿਸੰਗ ਰਾਮਗੜ੍ਹੀਆ ਵਿਖੇ
ਖੰਨਾ, (ਹਰਜਿੰਦਰ ਸਿੰਘ ਲਾਲ)- ਗੁਰਦੁਆਰਾ ਗੁਰੂ ਨਾਨਕ ਸਤਿਸੰਗ ਰਾਮਗੜ੍ਹੀਆ ਬੁੱਕਸ ਮਾਰਕੀਟ ਖੰਨਾ 'ਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ, ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਕਿ੍ਪਾਲ ਸਿੰਘ ਖੰਨੇ ਵਾਲਿਆਂ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਰਸ ਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਸਮਾਗਮ ਦੀ ਸਮਾਪਤੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਡਾਕਟਰ ਅਵਤਾਰ ਸਿੰਘ ਅਨੇਤਾ ਸਕੱਤਰ, ਬਰਜਿੰਦਰ ਸਿੰਘ, ਡਾਕਟਰ ਹਰਭਜਨ ਸਿੰਘ, ਨਰਪਿੰਦਰ ਸਿੰਘ, ਬੀਬੀ ਰੁਪਿੰਦਰ ਕੌਰ, ਪੁਸ਼ਪਿੰਦਰ ਕੌਰ, ਸੰਦੀਪ ਕਾਲੀ ਰਾਓ ਆਦਿ ਹਾਜ਼ਰ ਸਨ |
ਗੁਰਬਾਣੀ ਕੰਠ ਮੁਕਾਬਲੇ ਕਰਵਾਏ
ਖੰਨਾ, (ਹਰਜਿੰਦਰ ਸਿੰਘ ਲਾਲ)-ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਗੁਰਬਾਣੀ ਅਤੇ ਆਪਣੇ ਵਿਰਸੇ ਨਾਲ ਜੋੜਨ ਲਈ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪੀਰਖਾਨਾ ਰੋਡ, ਖੰਨਾ ਵਿਖੇ ਅਮਰਜੀਤ ਸਿੰਘ ਘਟੌਹੜਾ ਅਤੇ ਅੰਮਿ੍ਤਪਾਲ ਸਿੰਘ ਘਟੌਹੜਾ ਦੇ ਪਰਿਵਾਰ ਵੱਲੋਂ ਆਪਣੀ ਮਾਤਾ ਸਵ. ਗੁਰਦੀਪ ਕੌਰ ਘਟੌਹੜਾ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਡੀ ਗਿਣਤੀ 'ਚ ਨੌਜਵਾਨਾਂ ਅਤੇ ਬੱਚੇ ਬੱਚੀਆਂ ਨੇ ਹਿੱਸਾ ਲਿਆ | ਦੋ ਗਰੁੱਪਾਂ ਵਿਚ ਕਰਵਾਏ ਇਨ੍ਹਾਂ ਮੁਕਾਬਲਿਆਂ ਵਿਚ ਜੱਜ ਵਜੋਂ ਭਾਈ ਇੰਦਰਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਮੱਖਣ ਸਿੰਘ ਜੰਡੂ ਨੇ ਸੇਵਾ ਨਿਭਾਈ ਗਈ | ਇਸ ਮੌਕੇ ਸੁਖਵਿੰਦਰ ਸਿੰਘ ਸਲੌਦੀ ਸਿੱਖ ਪ੍ਰਚਾਰਕ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ | ਇਸ ਦੌਰਾਨ ਪਹਿਲਾ ਗਰੁੱਪ 5 ਸਾਲ ਤੋਂ 10 ਸਾਲ ਅਤੇ ਦੂਸਰਾ ਗਰੁੱਪ 10 ਤੋਂ 15 ਸਾਲ ਦੇ ਬੱਚਿਆਂ ਦਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਗਿਆ | ਪਹਿਲੇ ਗਰੁੱਪ 'ਚ ਰਵਨੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ | ਦੂਸਰੇ ਗਰੁੱਪ 'ਚ ਹਰਨੂਰ ਸਿੰਘ ਨੇ ਦੂਸਰਾ ਅਤੇ ਉਦੈਜੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਦੂਸਰੇ ਗਰੁੱਪ 'ਚ ਰੁਪਿੰਦਰ ਕੌਰ ਨੇ ਪਹਿਲਾ ਸਥਾਨ, ਸਿਮਰਬੀਰ ਕੌਰ ਸਲੌਦੀ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਨਿਹਾਲ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ | ਮੁਕਾਬਲੇ ਦੇ ਜੇਤੂਆਂ ਅਤੇ ਹਿੱਸਾ ਲੈਣ ਵਾਲਿਆਂ ਬੱਚਿਆਂ ਦਾ ਘਟਹੌੜਾ ਪਰਿਵਾਰ ਅਤੇ ਬੀਬੀ ਅਮਰਜੀਤ ਕੌਰ ਚੱਢਾ ਵੱਲੋਂ ਨਕਦ ਇਨਾਮ ਦੇ ਸਨਮਾਨਿਤ ਕੀਤਾ ਗਿਆ |
ਪਾਇਲ ਵਿਖੇ ਨਗਰ ਕੀਰਤਨ ਸਜਾਇਆ
ਪਾਇਲ, (ਰਜਿੰਦਰ ਸਿੰਘ, ਨਿਜ਼ਾਮਪੁਰ)-ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਾਵਨ ਪ੍ਰਕਾਸ਼ ਪੁਰਬ ਗੁਰਦੁਆਰਾ ਕਲਗ਼ੀਧਰ ਸਾਹਿਬ ਪਾਇਲ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਸ਼ਹਿਰ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਗੁਰਦੁਆਰਾ ਸਾਹਿਬ ਤੋਂ ਪੰਜਾਂ ਪਿਆਰਿਆਂ ਦੀ ਯੋਗ ਅਗਵਾਈ ਹੇਠ ਸ਼ੀ੍ਰ ਗੁਰੂ ਗ੍ਰੰਥ ਸਾਹਿਬ ਜੀ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੋਸ਼ੁਭਿਤ ਕਰਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਕੁੰਡਾ ਸਿੰਘ ਦੇ ਢਾਡੀ ਜਥੇ ਵਲੋਂ ਅਤੇ ਬਾਬਾ ਗੁਰਮੀਤ ਸਿੰਘ ਸੇਖਾ ਹੈੱਡ ਗ੍ਰੰਥੀ ਦੇ ਜਥੇ ਵਲੋਂ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਪਾਇਲ ਸ਼ਹਿਰ ਦੇ ਪ੍ਰਧਾਨ ਮਲਕੀਤ ਸਿੰਘ ਗੋਗਾ ਨੇ ਸਾਥੀ ਐਮ. ਸੀ ਨਾਲ ਬੱਸ ਸਟੈਂਡ ਪਾਇਲ ਵਿਖੇ ਨਗਰ ਕੀਰਤਨ ਸਮੇਂ ਪੰਜ ਪਿਆਰਿਆ ਨੂੰ ਸਿਰਪਾਓ ਦੇ ਕੇ ਸਤਿਕਾਰ ਕੀਤਾ ਗਿਆ | ਪਾਇਲ ਸ਼ਹਿਰ ਦੇ ਵਾਸੀਆਂ ਸੰਗਤ ਲਈ ਵੱਖ-ਵੱਖ ਚੌਕਾਂ, ਪੜਾਵਾਂ ਤੇ ਮੁਹੱਲਿਆਂ ਵਿੱਚ ਦੁੱਧ, ਚਾਹ, ਬਰੈਡ, ਪਕੌੜਿਆਂ, ਬਿਸਕੁਟ, ਲੱਡੂਆਂ ਤੇ ਫਲਾਂ ਦੇ ਲੰਗਰ ਅਤੱੁਟ ਵਰਤਾਏ ਗਏ¢ ਅੰਤ ਵਿੱਚ ਨਗਰ ਕੀਰਤਨ ਪਾਇਲ ਦੇ ਸ਼ਹਿਰ ਤੇ ਰਾਈਮਾਜਰਾ ਦੀ ਪ੍ਰਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਖ਼ਤਮ ਹੋਇਆ | ਇਸ ਮੌਕੇ 'ਤੇ ਗੁਰਦੁਆਰਾ ਪ੍ਰਧਾਨ ਸੁਖਵੰਤ ਸਿੰਘ ਪ੍ਰਧਾਨ, ਮਲਕੀਤ ਸਿੰਘ ਗੋਗਾ, ਕੌਂਸਲਰ ਬਲਵੀਰ ਸਿੰਘ ਲਾਲਾ, ਕੌਂਸਲਰ ਹਰਪ੍ਰੀਤ ਸਿੰਘ, ਸਨਦੀਪ ਸਿੰਘ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਖਜ਼ਾਨਚੀ, ਜਸਵੀਰ ਸਿੰਘ ਨਿਜ਼ਾਮਪੁਰ, ਪ੍ਰਧਾਨ ਦੇਵਿੰਦਰ ਸਿੰਘ ਜੱਗੀ, ਸੁਰਿੰਦਰ ਸਿੰਘ ਢਿੱਲੋਂ, ਜਗਦੀਸ ਸਿੰਘ ਔਜਲਾ, ਪ੍ਰਧਾਨ ਅਮਰੀਕ ਸਿੰਘ, ਤੇਜਵੀਰ ਸਿੰਘ ਤੇਜੀ, ਸੁਰਿੰਦਰ ਸਿੰਘ ਮੈਂਬਰ, ਕੇਵਲ ਸਿੰਘ ਮੈਂਬਰ, ਗਗਨਦੀਪ ਸਿੰਘ ਚੀਮਾ, ਮਨਪ੍ਰੀਤ ਸਿੰਘ ਮੈਂਬਰ, ਕਾਲਾ ਪੋਪਲੀ, ਦਿਲਪ੍ਰੀਤ ਸਿੰਘ ਡੀਪੀ, ਸੋਮਾ ਸਿੰਘ, ਮਨਦੀਪ ਸਿੰਘ ਚੀਮਾ, ਜਗਦੀਪ ਸਿੰਘ ਚੀਮਾ, ਵਿਜੇ ਕੁਮਾਰ ਨੇਤਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀ ਬਖਸ਼ਿਸ਼ ਪ੍ਰਾਪਤ ਕੀਤੀ |
ਪਿੰਡ ਬੁਆਣੀ ਵਿਚ ਨਗਰ ਕੀਰਤਨ ਅਤੇ ਬਾਲ ਕਵੀ ਦਰਬਾਰ
ਦੋਰਾਹਾ, (ਪੱਤਰ ਪ੍ਰੇਰਕ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਕੇ ਪਿਛਲੇ ਸਾਲਾਂ ਦੀ ਤਰ੍ਹਾਂ ਪਿੰਡ ਬੁਆਣੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਅਤੇ ਬਾਲ ਕਵੀ ਦਰਬਾਰ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ | ਨਗਰ ਦੀ ਪਰਿਕਰਮਾ ਕਰਦਿਆਂ ਸੰਗਤਾਂ ਨੇ ਥਾਂ ਥਾਂ ਉੱਤੇ ਵੱਖ-ਵੱਖ ਕਿਸਮ ਦੇ ਲੰਗਰ ਵਰਤਾਏ | ਇਸ ਸਮੇਂ ਕਰਵਾਏ ਬਾਲ ਕਵੀ ਦਰਬਾਰ ਵਿਚ ਗੁਰਦਿੱਤ ਸਿੰਘ ਤੇ ਹਰਦਿੱਤ ਸਿੰਘ ਜਮਾਤ ਛੇਵੀ, ਬਲਜੀਤ ਸਿੰਘ ਜਮਾਤ ਗਿਆਰ੍ਹਵੀਂ, ਸਿਮਰਪ੍ਰੀਤ ਕੌਰ ਜਮਾਤ ਦਸਵੀਂ, ਅਨੀਤਾ ਰਾਣੀ, ਕੋਮਲ ਪ੍ਰੀਤ ਕੌਰ ਜਮਾਤ ਗਿਆਰ੍ਹਵੀਂ, ਬਿਪਨ ਜੋਤ ਕੌਰ ਜਮਾਤ ਗਿਆਰ੍ਹਵੀਂ, ਗੁਰਲੀਨ ਕੌਰ ਮੁਕਸੂਦੜਾ ਜਮਾਤ ਫਸਟ, ਜੈਸਮੀਨ ਕੌਰ ਨੌਵੀਂ ਮੁਕਸੂਦੜਾ ਅਤੇ ਬਲਿਹਾਰ ਕੌਰ ਜਮਾਤ ਐਲ. ਕੇ. ਜੀ. ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੱਖ ਧਰਮ ਬਾਰੇ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ |ਸਿਰਫ਼ ਫ਼ੋਟੋ ਕੈਪਸ਼ਨ
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੁਕਾਨਦਾਰਾਂ ਨੇ ਲਗਾਇਆ ਲੰਗਰ ਅਗਲੀ ਖ਼ਬਰ ਪਿੰਡ ਆਸੀ ਕਲਾਂ ਵਿਖੇ ਬਲਦ ਨੂੰ ਗੰਡਾਸਿਆਂ ਨਾਲ ਵੱਢਿਆ, ਹੋਈ ਦਰਦਨਾਕ ਮੌਤ
Ad Position 24