20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਪਾਇਲ ਨਗਰ ਕੌਂਸਲ ਦੀ ਨਵੀਂ ਹੋ ਰਹੀ ਵਾਰਡਬੰਦੀ ਦੇ ਖਿਲਾਫ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 06-01-2026
ਪਾਇਲ, 5 ਜਨਵਰੀ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਪੰਜਾਬ ਸਰਕਾਰ ਵਲੋਂ ਜਲਦ ਹੀ ਪੰਜਾਬ ਦੇ ਵਿਚ ਨਗਰ ਕੌਂਸਲ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਜਿਸ ਦੇ ਸੰਬੰਧ ਵਿੱਚ ਚੁੱਪ ਚੁਪੀਤੇ ਅੰਦਰ ਖਾਤੇ ਹਰ ਨਗਰ ਕੌਂਸਲ ਦੇ ਵਿੱਚ ਵਾਰਡਬੰਦੀ ਹੋ ਰਹੀ ਇਸ ਵਿੱਚ ਪੰਜਾਬ ਸਰਕਾਰ ਦਾ ਪੱਖਪਾਤੀ ਰਵਈਆ ਸਾਹਮਣੇ ਆਇਆ ਹੈ | ਇਸ ਤੋਂ ਸਾਫ਼ ਹੋ ਰਿਹਾ ਹੈ ਕਿ ਪੰਜਾਬ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਨਿਰਪੱਖ ਨਹੀਂ ਹੋ ਸਕਦੀਆਂ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਮੁੱਖ ਬੁਲਾਰੇ ਸੰਦੀਪ ਸਿੰਘ ਰੁਪਾਲੋਂ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਜਥੇਦਾਰ ਅਵਤਾਰ ਸਿੰਘ ਧਮੋਟ ਪਾਇਲ ਨਗਰ ਕੌਂਸਲ ਦੀ ਹੋ ਰਹੀ ਵਾਰਡ ਬੰਦੀ ਦੇ ਖ਼ਿਲਾਫ਼ ਪੰਜਾਬ ਸਰਕਾਰ ਦੇ ਨਾਮ ਨਗਰ ਕੌਂਸਲ ਪਾਇਲ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੰਦਿਆਂ ਕੀਤਾ | ਉਨ੍ਹਾਂ ਨੇ ਕਿਹਾ ਕਿ ਨਗਰ ਕੌਂਸਲ ਪੈਰ ਦੀ ਵਾਰਡ ਬੰਦੀ ਹੋ ਹੀ ਨਹੀਂ ਸਕਦੀ ਕਿਉਂਕਿ ਪਿਛਲੇ 15 ਸਾਲ ਵਿੱਚ ਨਗਰ ਕੌਂਸਲ ਦੀ ਆਬਾਦੀ ਵਿੱਚ ਵਾਧਾ ਨਹੀਂ ਹੋਇਆ ਬਲਕਿ ਵੋਟਾਂ ਦੀ ਗਿਣਤੀ ਘਟੀ ਹੈ ਤੇ ਨਾ ਹੀ ਨਗਰ ਕੌਂਸਲ ਦੇ ਵਿੱਚ ਕੋਈ ਨਵੀਆਂ ਕਲੋਨੀਆਂ ਬਣੀਆਂ ਹਨ | ਪੰਜਾਬ ਸਰਕਾਰ ਵੱਲੋਂ ਕੇਵਲ ਆਪਣੇ ਚਹੇਤੇ ਵਰਕਰਾਂ ਨੂੰ ਖ਼ੁਸ਼ ਕਰਨ ਦੇ ਲਈ ਅਤੇ ਨਗਰ ਕੌਂਸਲ ਦੀ ਪ੍ਰਧਾਨਗੀ ਹਾਸਲ ਕਰਨ ਦੇ ਲਈ ਮਨ ਮਰਜ਼ੀ ਦੇ ਹਿਸਾਬ ਨਾਲ ਵਾਰਡ ਬੰਦੀ ਕੀਤੀ ਗਈ ਅਸੀਂ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਨਵੇਂ ਸਿਰੇ ਤੋਂ ਕਮੇਟੀ ਬਣਾ ਕੇ ਵਾਰਡ ਬੰਦੀ ਕੀਤੀ ਜਾਵੇ ਤਾਂ ਜੋ ਨਿਰਪੱਖ ਚੋਣਾਂ ਹੋ ਸਕਣ | ਇਸ ਮੌਕੇ ਜਥੇਦਾਰ ਤਾਰਾ ਸਿੰਘ ਘੁਡਾਣੀ, ਨੇਤਾ ਗਗਨਦੀਪ ਸਿੰਘ, ਦਰਸ਼ਨ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਜਥੇਦਾਰ ਬਲਵਿੰਦਰ ਸਿੰਘ ਸਿਹੋੜਾ, ਵਰਿੰਦਰ ਸਿੰਘ ਬੇਰਕਲਾਂ, ਬਲਵਿੰਦਰ ਸਿੰਘ ਚੋਮੋ ਤੇ ਅਮਰੀਕ ਸਿੰਘ ਗੋਸਲਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਨੇ ਝੰਡਾ ਮਾਰਚ ਲਈ ਸੰਪਰਕ ਮੁਹਿੰਮ ਚਲਾਈ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੁਕਾਨਦਾਰਾਂ ਨੇ ਲਗਾਇਆ ਲੰਗਰ
Ad Position 24