ਸਾਹਨੇਵਾਲ, 6 ਜਨਵਰੀ (ਹਨੀ ਚਾਠਲੀ) ਨਗਰ ਕੌਂਸਲ ਸਾਹਨੇਵਾਲ ਦੇ ਅਧੀਨ ਆਉਂਦੇ ਵਾਰਡ ਨੰ. 2 ਅੰਦਰ ਪਿਛਲੇ ਲੰਬੇ ਸਮੇਂ ਤੋਂ ਗੰਦੇ ਪਾਣੀ ਦੇ ਬਣੇ ਛੱਪੜ ਨੂੰ ਬੰਦ ਕਰਵਾ ਕੇ ਉਸ ਉਪਰ ਇਕ ਸੁੰਦਰ ਪਾਰਕ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਣ ਦੀ ਰਸਮੀ ਸ਼ੁਰੂਆਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ, ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ, ਵਾਰਡ ਨੰ.2 ਦੇ ਕੌਂਸਲਰ ਅਤੇ ਨਗਰ ਕੌਂਸਲ ਸਾਹਨੇਵਾਲ ਦੇ ਮੀਤ ਪ੍ਰਧਾਨ ਸਵਰਨ ਕੁਮਾਰ ਸੋਨੀ ਵਲੋਂ ਕਰਵਾਈ ਗਈ | ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚੋਣਾਂ ਦੌਰਾਨ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ | ਉਨ੍ਹਾਂ ਵਾਅਦਿਆਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪੂਰੀ ਤਰਾਂ ਵਿਕਾਸ ਦੀਆਂ ਲੀਹਾਂ ਤੇ ਚੱਲ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਅੰਦਰ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ | ਸੋਨੀ ਨੇ ਕਿਹਾ ਕਿ ਇਸ ਗੰਦੇ ਪਾਣੀ ਦੇ ਛੱਪੜ ਤੋਂ ਨਿੱਤ ਦੀ ਆ ਰਹੀ ਪ੍ਰੇਸ਼ਾਨੀ ਦੀ ਮੰਗ ਨੂੰ ਦੂਰ ਕਰਨ ਲਈ ਕਿਸੇ ਵੀ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ ਤੇ ਵਾਰਡ ਵਾਸੀਆਂ ਦੇ ਨਾਲ ਮੈਂ ਚੋਣਾ ਦੌਰਾਨ ਇਸ ਗੰਦੇ ਛੱਪੜ ਨੂੰ ਬੰਦ ਕਰਵਾ ਕੇ ਇਕ ਸੁੰਦਰ ਪਾਰਕ ਬਣਾਉਣ ਦਾ ਜੋ ਵਾਅਦਾ ਕੀਤਾ ਸੀ | ਅੱਜ ਉਸ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਪਾਰਕ ਨੂੰ ਬਣਾਉਣ ਤੇ ਲਗਭਗ 69 ਲੱਖ 13 ਹਜ਼ਾਰ ਰੁਪਏ ਖ਼ਰਚ ਆਉਣ ਦਾ ਅਨੁਮਾਨ ਹੈ | ਇਸ ਮੌਕੇ ਸਵਰਨ ਸੋਨੀ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਪ੍ਰਧਾਨ ਪੂਜਾ ਭਾਟੀਆ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਜਸਵੀਰ ਸਿੰਘ ਸੈਨੀਟੇਸ਼ਨ ਸੁਪਰਡੈਂਟ, ਮਨੀਸ਼ ਕਪਿਲਾ, ਗੁਰਪ੍ਰੀਤ ਕੌਰ ਸੁਪਰਡੈਂਟ, ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਜ਼ਿਲ੍ਹਾ ਦਿਹਾਤੀ ਪ੍ਰਧਾਨ ਰਾਜਦੀਪ ਭਾਟੀਆ, ਪ੍ਰਧਾਨ ਅੰਮਿ੍ਤਪਾਲ ਸਿੰਘ, ਪਿ੍ੰਸੀਪਲ ਮਨਵਿੰਦਰ ਸਿੰਘ ਭੰਡਾਲ, ਬਲਾਕ ਪ੍ਰਧਾਨ ਕੁਲਦੀਪ ਐਰੀ, ਬੱਬੂ ਬਿਰਦੀ, ਕੌਂਸਲਰ ਪਲਵਿੰਦਰ ਸਿੰਘ, ਕੌਂਸਲਰ ਕੁਲਵਿੰਦਰ ਕੌਰ, ਕੌਂਸਲਰ ਸਵਰਨਜੀਤ ਕੌਰ, ਇਕਬਾਲ ਸਿੰਘ ਜੰਡਿਆਲੀ, ਸਤਵਿੰਦਰ ਸਿੰਘ ਹੈਪੀ, ਪੱਪੂ ਤਲਵਾੜਾ, ਤੇਜਿੰਦਰ ਸਿੰਘ ਮਿੱਠੂ, ਸੰਪੂਰਨ ਸਿੰਘ, ਬੱਬੂ ਮੁੰਡੀਆਂ, ਬੱਬੂ ਖਾਲਸਾ, ਧਰਮਿੰਦਰ ਕੁਮਾਰ ਕਾਲੀ, ਦੀਪਕ ਦੀਨੂੰ, ਰਿੰਪੀ ਬੇਗੜਾ,ਬਲਵੀਰ ਸਿੰਘ ਭੀਰੀ, ਸੰਦੀਪ ਬੇਗੜਾ, ਮੱਖਣ, ਸਾਜਨ ਸਿੰਘ, ਰੋਮੀ ਆਦਿ ਹਾਜ਼ਰ ਸਨ |