29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਕਾਨੂੰਨ ਵਿਵਸਥਾ ਪੱਖੋਂ ਪੰਜਾਬ ਸਰਕਾਰ ਫ਼ੇਲ੍ਹ ਹੋਈ - ਪ੍ਰਧਾਨ ਗੁਰਨਾਜ ਸਿੰਘ ਜੀਰਖ

Ad Position 21
No active advertisement
ਅਜੀਤ ਡੈਸਕ 07-01-2026
ਰਾੜਾ ਸਾਹਿਬ, 6 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)-ਵਿਧਾਨ ਸਭਾ ਹਲਕਾ ਪਾਇਲ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਗੁਰਨਾਜ ਸਿੰਘ ਜੀਰਖ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਅੰਦਰ ਕਾਨੂੰਨ ਵਿਵਸਥਾ ਸਥਿਤੀ ਪੱਖੋਂ ਫ਼ੇਲ੍ਹ ਸਾਬਿਤ ਹੋ ਰਹੀ ਹੈ ਅਤੇ ਹਰ ਕੋਈ ਆਪਣੇ ਆਪਣੇ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ | ਕਿਉਂਕਿ ਦਿਨ ਦਿਹਾੜੇ ਹਰ ਰੋਜ ਸ਼ਰੇਆਮ ਕਤਲ ਹੋ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਕੋਈ ਧਿਆਨ ਨਹੀ ਦਿੱਤਾ ਜਾ ਰਿਹਾ | ਪ੍ਰਧਾਨ ਗੁਰਨਾਜ ਸਿੰਘ ਜੀਰਖ ਨੇ ਕਿਹਾ ਕਿ ਪੰਜਾਬ ਦੇ ਹਰ ਵਰਗ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਦਾ ਇੰਤਜ਼ਾਰ ਕਰ ਰਹੇ ਹਨ ਕਿ ਜਲਦੀ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਹੋਣ 'ਤੇ ਉਹ ਆਪਣੀ ਪਸੰਦੀਦਾ ਅਤੇ ਲੋਕਾਂ ਦੀ ਆਪਣੀ ਸਰਕਾਰ ਕਾਂਗਰਸ ਨੂੰ ਜਿਤਾ ਕੇ ਸੱਤਾ ਵਿੱਚ ਲਿਆਉਣ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਲੰਗਰ ਲਾਇਆ ਅਗਲੀ ਖ਼ਬਰ ਮੰਤਰੀ ਮੁੰਡੀਆਂ ਵਲੋਂ ਸਾਹਨੇਵਾਲ 'ਚ ਸੁੰਦਰ ਪਾਰਕ ਦਾ ਨੀਂਹ ਪੱਥਰ ਰੱਖਣ ਦੀ ਰਸਮੀ ਸ਼ੁਰੂਆਤ ਪਾਰਕ ਨੂੰ ਬਣਾਉਣ ਤੇ ਲਗਭਗ...
Ad Position 24