ਖੰਨਾ, 6 ਜਨਵਰੀ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਵੱਲੋਂ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਸਰਬੰਸਦਾਨੀ ਤੇ ਖ਼ਾਲਸਾ ਪੰਥ ਦੇ ਸਿਰਜਣਹਾਰੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਜਿਸ ਵਿੱਚ ਅੰਮਿ੍ਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਪਾਠਾਂ ਦੇ ਭੋਗ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭਾਈ ਰਜਿੰਦਰ ਸਿੰਘ ਜੀ ਹਜ਼ੂਰੀ ਰਾਗੀ ਗੁਰਦਵਾਰਾ ਸ਼੍ਰੀ ਮੰਜੀ ਸਾਹਿਬ ਕੋਟਾਂ ਅਤੇ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜੱਥੇ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜੀਵਨ ਸਬੰਧੀ ਕਥਾ ਵਿਖਿਆਨ ਨਾਲ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ ਗਏ | ਪ੍ਰਧਾਨ ਕਰਮਜੀਤ ਸਿੰਘ ਵਲੋਂ ਹਾਜ਼ਰ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਪ੍ਰੋਗਰਾਮ ਦੀ ਸਮਾਪਤੀ ਤੇ ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਨਾਮਦੇਵ ਸਭਾ ਰਜਿ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ ਮੀਤ ਪ੍ਰਧਾਨ ਅਮਰਜੀਤ ਸਿੰਘ ਅÏਲਖ ਤੇ ਦਵਿੰਦਰ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਖ਼ਜ਼ਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ ਮੋਹਲ, ਜਰਨੈਲ ਸਿੰਘ ਤੱਗੜ, ਹਰਮੀਤ ਸਿੰਘ ਪੱਪੀ, ਅੰਮਿ੍ਤ ਸਿੰਘ ਤੱਗੜ, ਹਰਕੰਵਲ ਸਿੰਘ, ਮਨਜੀਤ ਸਿੰਘ, ਅਰਵਿੰਦ ਸਿੰਘ ਮਾਨੂੰਪੁਰ, ਧਰਮ ਸਿੰਘ, ਗੁਰਮੀਤ ਸਿੰਘ ਕਾਲਾ, ਮਨਮੋਹਨ ਸਿੰਘ, ਕੇਸਰ ਸਿੰਘ, ਬਾਬਾ ਕੁਲਦੀਪ ਸਿੰਘ, ਮੰਗਤ ਸਿੰਘ ਬਿਜਲੀ ਵਾਲੇ, ਗੁਰਮੀਤ ਸਿੰਘ ਆਹਲੂਵਾਲੀਆ, ਰਾਜਿੰਦਰ ਸਿੰਘ ਤੱਗੜ, ਕੁਲਵੰਤ ਸਿੰਘ ਫੌਜੀ, ਹਰਸ਼, ਲਵਲੀ, ਬੀਬੀ ਮਨਜੀਤ ਕੌਰ, ਗੁਰਪ੍ਰੀਤ ਕੌਰ ਬੀਬੀ ਅਮਰਜੀਤ ਕੌਰ, ਬੀਬੀ ਗੁਰਪ੍ਰੀਤ ਕੌਰ, ਬੀਬੀ ਗੁਰਮੀਤ ਕੌਰ, ਪਿ੍ੰਸੀਪਲ ਹਰਜਿੰਦਰ ਕੌਰ, ਰਵੀ ਕੌਰ ਆਦਿ ਹਾਜ਼ਰ ਸਨ |