ਮਾਛੀਵਾੜਾ ਸਾਹਿਬ, 6 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਮਾਪੇ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਨਾ ਲੈ ਕੇ ਦੇਣ ਅਤੇ ਨਾ ਹੀ ਉਨ੍ਹਾਂ ਨੂੰ ਇਸ ਡੋਰ ਨਾਲ ਪਤੰਗ ਉਡਾਉਣ ਦੇਣ, ਕਿਉਂਕਿ ਕਈ ਵਾਰ ਬੱਚੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਵਾਈਸ ਕੋਆਡੀਨੇਟਰ ਰਣਜੀਤ ਸਿੰਘ ਜੀਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜਕੱਲ੍ਹ ਪਤੰਗਬਾਜ਼ੀ ਦਾ ਰੁਝਾਨ ਵਧ ਗਿਆ ਹੈ | ਉਨ੍ਹਾਂ ਕਿਹਾ ਕਿ ਮਾਛੀਵਾੜਾ ਪੁਲਸ ਵਲੋਂ ਜੋ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਮੁਹਿੰਮ ਵਿੱਢੀ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ |