29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 07-01-2026
ਸਾਹਨੇਵਾਲ, 6 ਜਨਵਰੀ (ਹਨੀ ਚਾਠਲੀ)-ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਪ੍ਰਧਾਨ ਬਲਜੀਤ ਸਿੰਘ ਹਰਾ, ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਤੇ ਸਮੂਹ ਪ੍ਰਬੰਧਕ ਕਮੇਟੀ ਅਤੇ ਸਮੁੱਚੇ ਨਗਰ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਵਿਖੇ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜੀ ਨੇ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਗੁਰਮਤਿ ਸਮਾਗਮ ਦੌਰਾਨ ਭਾਈ ਕਿਸ਼ੋਰ ਹਜ਼ੂਰੀ ਰਾਗੀ ਜਥਾ ਸ਼੍ਰੀ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਨੰਦੇੜ, ਭਾਈ ਦਿਲਬਾਗ ਸਿੰਘ ਗੁਰੂ ਕੀ ਕਾਂਸ਼ੀ ਲੁਧਿਆਣਾ ਵਾਲੇ, ਭਾਈ ਅਮਨਦੀਪ ਸਿੰਘ ਹਜੂਰੀ ਰਾਗੀ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਾਲੇ ਦੇ ਜੱਥਿਆਂ ਨੇ ਕੀਰਤਨ ਕਰ ਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਹਰਾ, ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੂੰ ਸਿਰੋਪਾਉ ਪਾ ਕੇ ਤੇ ਸ਼੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਈਸ਼ਵਰ ਸਿੰਘ ਦੋਰਾਹਾ, ਮੈਨੇਜਰ ਅਜੀਤ ਸਿੰਘ, ਕੁਲਜੀਤ ਸਿੰਘ ਹਰਾ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ, ਸਵਰਨ ਸਿੰਘ ਕਲਸੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਛੀਵਾੜਾ ਸਾਹਿਬ ਵਿਖੇ 11 ਨੂੰ ਪੁੱਜਣਗੇ ਮੁੱਖ ਮੰਤਰੀ ਨਾਇਬ ਸੈਣੀ ਅਗਲੀ ਖ਼ਬਰ ਬੀ. ਕੇ. ਯੂ. ਨੇ ਨਿੱਜੀਕਰਨ ਦੇ ਹਮਲਿਆਂ ਖ਼ਿਲਾਫ਼ ਕੱਢਿਆ ਮੋਟਰਸਾਈਕਲ ਮਾਰਚ
Ad Position 24