29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਾਛੀਵਾੜਾ ਸਾਹਿਬ ਵਿਖੇ 11 ਨੂੰ ਪੁੱਜਣਗੇ ਮੁੱਖ ਮੰਤਰੀ ਨਾਇਬ ਸੈਣੀ

Ad Position 21
No active advertisement
ਅਜੀਤ ਡੈਸਕ 07-01-2026
ਮਾਛੀਵਾੜਾ ਸਾਹਿਬ, 6 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਨਗਰੀ ਮਾਛੀਵਾੜਾ ਸਾਹਿਬ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 11 ਜਨਵਰੀ ਦਿਨ ਐਤਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਜਿਸ ਨੂੰ ਵਿਸ਼ੇਸ਼ ਤੌਰ 'ਤੇ ਹਲਕਾ ਸਮਰਾਲਾ ਤੋਂ ਭਾਜਪਾ ਆਗੂ ਨਿਸ਼ੂ ਸ਼ਰਮਾ ਅਤੇ ਆਸ਼ੂ ਸ਼ਰਮਾ ਨੇ ਸੱਦਾ ਦਿੱਤਾ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਉਨ੍ਹਾਂ ਦਾ ਸੱਦਾ ਪ੍ਰਵਾਨ ਕਰਦਿਆਂ ਕਿਹਾ ਕਿ ਉਹ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਦਰਸ਼ਨਾਂ ਲਈ ਜ਼ਰੂਰ ਆਉਣਗੇ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ | ਨਿਸ਼ੂ ਸ਼ਰਮਾ ਨੇ ਦੱਸਿਆ ਕਿ 11 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸਮਰਾਲਾ ਵਿਖੇ ਇੱਕ ਭਾਜਪਾ ਦੀ ਵਿਸ਼ਾਲ ਰੈਲੀ ਰੱਖੀ ਗਈ ਹੈ ਉਸਨੂੰ ਸੰਬੋਧਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੱਸੇ, ਪਾਵਨ ਸਰੂਪ ਕਿੱਥੇ ਗਏ - ਧਮੋਟ, ਲੰਢਾ, ਰਾਮਪੁਰ ਅਗਲੀ ਖ਼ਬਰ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24