29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਦਸਮੇਸ਼ ਪਿਤਾ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 07-01-2026
ਜੌੜੇਪੁਲ ਜਰਗ, 6 ਜਨਵਰੀ (ਪਾਲਾ ਰਾਜੇਵਾਲੀਆ)-ਸਾਹਿਬ-ਏ-ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਇਲਾਕੇ ਦੇ ਸਾਰੇ ਪਿੰਡਾਂ ਜਰਗ, ਜਰਗੜੀ, ਜਲਾਜਣ, ਪੰਜਰੁੱਖਾਂ, ਤੁਰਮਰੀ, ਮਾਂਹਪੁਰ, ਮੁੱਲਾਂਪੁਰ, ਮਲਕਪੁਰ, ਭਰਥਲਾ, ਸਿਰਥਲਾ ਆਦਿ ਪਿੰਡਾਂ 'ਚ ਪੂਰੀ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਗਿਆ | ਵੱਖ ਵੱਖ ਪਿੰਡਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਛਤਰ ਛਾਇਆ ਹੇਠ ਨਗਰ ਕੀਰਤਨ ਰਵਾਨਾ ਹੋਏ ਅਤੇ ਇਹਨਾਂ ਨਗਰ ਕੀਰਤਨਾਂ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਪਿੰਡ ਰਾਜੇਵਾਲ ਵਿਖੇ ਤਿੰਨ ਰੋਜਾ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਉੱਘੇ ਪੰਥਕ ਪ੍ਰਚਾਰਕ ਬਾਬਾ ਬੇਅੰਤ ਸਿੰਘ ਪੰਜਰੁੱਖੇ ਵਾਲਿਆਂ ਨੇ ਕਥਾ ਕੀਰਤਨ ਦੁਆਰਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸਿੱਖਾਂ ਅਤੇ ਸਿੱਖੀ ਲਈ ਦਿੱਤੀਆਂ ਲਾਸਾਨੀ ਕੁਰਬਾਨੀਆਂ ਦੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਅੰਮਿ੍ਤਪਾਨ ਕਰ ਕੇ ਸ਼ਬਦ ਗੁਰੂ ਲੜ ਲੱਗਣ ਪ੍ਰੇਰਿਆ | ਪਿੰਡ ਰਾਜੇਵਾਲ ਦੇ ਗੁ. ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕ ਕਮੇਟੀ ਵਲੋਂ ਬਾਬਾ ਬੇਅੰਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤਣ 'ਤੇ ਰਾਜਵਿੰਦਰ ਕੌਰ ਬਰਾੜ ਦਾ ਗ੍ਰਾਮ ਪੰਚਾਇਤ ਵਲੋਂ ਸਨਮਾਨ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੱਸੇ, ਪਾਵਨ ਸਰੂਪ ਕਿੱਥੇ ਗਏ - ਧਮੋਟ, ਲੰਢਾ, ਰਾਮਪੁਰ
Ad Position 24