29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤਣ 'ਤੇ ਰਾਜਵਿੰਦਰ ਕੌਰ ਬਰਾੜ ਦਾ ਗ੍ਰਾਮ ਪੰਚਾਇਤ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 07-01-2026
ਰਾਏਕੋਟ, 6 ਜਨਵਰੀ (ਸੁਸ਼ੀਲ)-ਨੇੜਲੇ ਪਿੰਡ ਆਂਡਲੂ ਵਿਖੇ ਗ੍ਰਾਮ ਪੰਚਾਇਤ ਵਲੋਂ ਇਕ ਸਨਮਾਨ ਸਮਾਰੋਹ ਕਰਵਾ ਕੇ ਪੱਖੋਵਾਲ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਜੇਤੂ ਰਹੀ ਪਿ੍ੰਸੀਪਲ ਸ਼੍ਰੀਮਤੀ ਰਾਜਵਿੰਦਰ ਕੌਰ ਬਰਾੜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕਲੱਬ ਪ੍ਰਧਾਨ ਜੁਗਰਾਜ ਸਿੰਘ ਤੂਰ, ਗੁਰਦੀਪ ਸਿੰਘ ਗਰੇਵਾਲ ਅਤੇ ਦਰਸ਼ਨ ਨੇ ਕਿਹਾ ਕਿ ਸਾਡੇ ਪਿੰਡ ਦੀ ਨੂੰਹ ਰਾਜਵਿੰਦਰ ਕੌਰ ਬਰਾੜ ਪਤਨੀ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਦੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਹੋਈ ਸ਼ਾਨਦਾਰ ਜਿੱਤ ਨਾਲ ਪਿੰਡ ਦਾ ਮਾਣ ਵਧਿਆ ਹੈ | ਉਨ੍ਹਾਂ ਕਿਹਾ ਕਿ ਰਾਜਵਿੰਦਰ ਕੌਰ ਬਰਾੜ ਦਾ ਜ਼ਿਲ੍ਹਾ ਪ੍ਰੀਸ਼ਦ ਮੈਬਰ ਬਣਨ ਨਾਲ ਪਿੰਡ ਵਿਚ ਵਿਕਾਸ ਕਾਰਜ ਵਧੀਆ ਤਰੀਕੇ ਨਾਲ ਹੋ ਸਕਣਗੇ | ਇਸ ਮੌਕੇ ਰਾਜਵਿੰਦਰ ਕੌਰ ਬਰਾੜ ਅਤੇ ਸਰਪੰਚ ਹਰਵਿੰਦਰ ਸਿੰਘ ਬਰਾੜ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਮਿਲੀ ਜਿੰਮੇਵਾਰੀ ਨੂੰ ਨਿਭਾਉਣਗੇ | ਇਸ ਮੌਕੇ ਪੰਚ ਲਛਮਣ ਸਿੰਘ, ਪੰਚ ਜਸਵੰਤ ਸਿੰਘ, ਪੰਚ ਕਸ਼ਮੀਰੀ ਲਾਲ, ਪੰਚ ਕੁਲਦੀਪ ਕੌਰ, ਪੰਚ ਕਿਰਨਦੀਪ ਕੌਰ, ਪੰਚ ਕਮਲਜੀਤ ਕੌਰ, ਸੰਮਤੀ ਮੈਂਬਰ ਚਰਨਜੀਤ ਕੌਰ, ਅਵਤਾਰ ਸਿੰਘ, ਅਮਨਦੀਪ ਸਿੰਘ ਤੂਰ, ਰਣਜੀਤ ਸਿੰਘ, ਗੁਰਦੀਪ ਸਿੰਘ, ਮਲਕੀਤ ਸਿੰਘ, ਜਰਨੈਲ ਸਿੰਘ, ਡਾ. ਮੱਖਣ ਸਿੰਘ, ਨੰਬਰਦਾਰ ਮੱਖਣ ਸਿੰਘ, ਮਾ. ਸੁਰਜੀਤ ਸਿੰਘ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸਰਕਾਰ ਪੱਤਰਕਾਰਾਂ ਦੀ ਆਵਾਜ਼ ਦਬਾ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ-ਧੂਰਕੋਟ ਅਗਲੀ ਖ਼ਬਰ ਦਸਮੇਸ਼ ਪਿਤਾ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ
Ad Position 24