ਮਲੌਦ, 6 ਜਨਵਰੀ (ਦਿਲਬਾਗ ਸਿੰਘ ਚਾਪੜਾ, ਸਹਾਰਨ ਮਾਜਰਾ)- ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਸੋਮਲ ਖੇੜੀ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਵਿੱਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸੋਮਲਖੇੜੀ, ਰੋੜੀਆਂ ਅਤੇ ਮਲੌਦ ਵਿੱਚ ਨਿਕਲਿਆ, ਜਿਸ ਦਾ ਵੱਖ ਵੱਖ ਥਾਵਾਂ ਤੇ ਸੰਗਤਾਂ ਅਤੇ ਜਥੇਬੰਦੀਆਂ ਵੱਲੋਂ ਸਵਾਗਤ ਤੇ ਸਨਮਾਨ ਕੀਤਾ ਗਿਆ | ਇਸੇ ਤਹਿਤ ਸੋਮਲ ਖੇੜੀ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਰਘਵੀਰ ਸਿੰਘ ਸਹਾਰਨ ਮਾਜਰਾ, ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਸਰਕਲ ਜਥੇਦਾਰ ਜਗਜੀਤ ਸਿੰਘ ਦੌਲਤਪੁਰ, ਪ੍ਰਧਾਨ ਨਿਰਮਲ ਸਿੰਘ ਨਿੰਮਾ ਵੱਲੋਂ ਵੀ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਮਕੌਰ ਸਿੰਘ, ਕੈਸ਼ੀਅਰ ਗੁਰਸੇਵਕ ਸਿੰਘ, ਸਕੱਤਰ ਕੁਲਵਿੰਦਰ ਸਿੰਘ, ਚਮਕੌਰ ਸਿੰਘ, ਹਰਜਿੰਦਰ ਸਿੰਘ, ਗੁਰਦੀਪ ਸਿੰਘ, ਲਛਮਣ ਸਿੰਘ, ਨਾਨਕ ਸਿੰਘ, ਗ੍ਰੰਥੀ ਜਸਵੀਰ ਸਿੰਘ ਆਦਿ ਮੈਂਬਰਾਂ ਤੋਂ ਇਲਾਵਾ ਬਹਾਦਰ ਸਿੰਘ ਸੋਮਲ ਖੇੜੀ, ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ, ਜਸਪਾਲ ਸਿੰਘ ਸਾਬਕਾ ਕੌਂਸਲਰ, ਪ੍ਰਧਾਨ ਸਿੰਘ ਸੋੋਮਲ, ਰਾਮ ਸਿੰਘ, ਜੀਤ ਸਿੰਘ, ਮਨਜਿੰਦਰ ਸਿੰਘ, ਸੋਹਣ ਸਿੰਘ, ਜੀਤ ਸਿੰਘ, ਭਗਵਾਨ ਸਿੰਘ, ਗੁਰਦੀਪ ਸਿੰਘ ਕਾਲਾ ਆਦਿ ਹਾਜ਼ਰ ਸਨ |