ਦੋਰਾਹਾ, 6 ਜਨਵਰੀ (ਮਨਜੀਤ ਸਿੰਘ ਗਿੱਲ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਦੋਰਾਹਾ ਲਾਗਲੇ ਪਿੰਡ ਕਦੋਂ ਵਿਖੇ ਗੁਰਦੁਆਰਾ ਬਾਬਾ ਸਿੱਧਸਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸਦੇ ਦੇ ਦੂਸਰੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿੱਚ ਰਾਗੀ ਤੇ ਕੀਰਤਨ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਦੌਰਾਨ ਪਿੰਡ ਵਿੱਚ ਥਾਂ ਥਾਂ ਤੇ ਸੰਗਤਾਂ ਲਈ ਲੰਗਰ ਲਗਾਏ ਗਏ | ਇਸ ਸਮੇਂ ਭਾਜਪਾ ਦੇ ਮੰਡਲ ਪ੍ਰਧਾਨ ਜਗਤਾਰ ਸਿੰਘ ਕੁਕਾ, ਬਾਬਾ ਹਰਨੇਕ ਸਿੰਘ ਨੇਕੀ, ਸਰਪੰਚ ਬਲਜੀਤ ਕੌਰ, ਠੇਕੇਦਾਰ ਰਾਜਵੀਰ ਸਿੰਘ, ਸਾਬਕਾ ਸੰਮਤੀ ਮੈਂਬਰ ਦਿਲਬਾਗ ਸਿੰਘ ਪੋਲਾ, ਐਡਵੋਕੇਟ ਪਰਮਜੀਤ ਸਿੰਘ ਮੁੰਡੀ, ਸਾਬਕਾ ਸਰਪੰਚ ਪਰਮਿੰਦਰ ਸਿੰਘ, ਠੇਕੇਦਾਰ ਕੁਲਵਿੰਦਰ ਸਿੰਘ ਕਾਲਾ, ਦਲਜੀਤ ਸਿੰਘ ਪੱਪੀ, ਜਗਦੀਸ਼ ਸਿੰਘ ਬਾਬਾ, ਸੁਰਜੀਤ ਸਿੰਘ ਕਦੋਂ, ਲੱਕੀ ਗਰਚਾ, ਲਾਲੀ ਕਦੋਂ, ਕਾਕਾ ਫ਼ੌਜੀ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਬਲਦੇਵ ਸਿੰਘ, ਮੋਹਨ ਸਿੰਘ, ਭਰਪੂਰ ਸਿੰਘ ਅਤੇ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਸਨ |