29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਭਾਜਪਾ ਅਤੇ ਆਮ ਆਦਮੀ ਪਾਰਟੀ ਇਕੋ ਸਿੱਕੇ ਦੇ ਦੋ ਪਹਿਲੂ- ਬੇਰਕਲਾਂ, ਰਾਮਗੜ੍ਹ ਸਰਦਾਰਾਂ

Ad Position 21
No active advertisement
ਅਜੀਤ ਡੈਸਕ 07-01-2026
ਮਲੌਦ, 6 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਜਪਾ ਅਤੇ ਆਮ ਆਦਮੀ ਪਾਰਟੀ ਇਕੋ ਸਿੱਕੇ ਦੇ ਦੋ ਪਹਿਲੂ ਹਨ, ਕਿਉਂਕਿ ਦੋਵੇਂ ਰਲਕੇ ਮਨਰੇਗਾ ਵਰਕਰਾਂ ਦੀ ਸਕੀਮ ਨੂੰ ਬੰਦ ਕਰਵਾਉਣਾ ਚਾਹੁੰਦੇ ਹਨ | ਇਹ ਪ੍ਰਗਟਾਵਾ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਅਵਤਾਰ ਸਿੰਘ ਤਾਰੀ ਰਾਮਗੜ੍ਹ ਸਰਦਾਰਾਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਆਪਸ ਵਿਚ ਮਿਲੇ ਹੋਏ ਹਨ | ਹੁਣ ਭਾਜਪਾ ਅਤੇ ਆਮ ਆਦਮੀ ਪਾਰਟੀ ਲੋੜਵੰਦ ਲੋਕਾਂ ਨੂੰ ਮਨਰੇਗਾ ਸਕੀਮ ਤਹਿਤ ਮਿਲ ਰਿਹਾ ਰੁਜ਼ਗਾਰ ਬੰਦ ਕਰਨ 'ਤੇ ਤੁਲੀ ਹੋਈ ਹੈ | ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੀ ਅਗਵਾਈ ਹੇਠ ਮਨਰੇਗਾ ਵਰਕਰਾਂ ਦੇ ਹੱਕਾਂ ਦੀ ਰਾਖੀ ਲਈ ਕਾਂਗਰਸ ਪਾਰਟੀ 9 ਜਨਵਰੀ ਨੂੰ ਦਾਣਾ ਮੰਡੀ ਸਮਰਾਲਾ ਵਿਖੇ 8 ਹਲਕਿਆਂ ਦੀ ਵਿਸ਼ਾਲ ਰੈਲੀ ਕਰੇਗੀ |
Ad Position 22
No active advertisement
ਪਿਛਲੀ ਖ਼ਬਰ 'ਜੀ ਰਾਮ ਜੀ' ਬਿੱਲ ਕਾਰਨ ਗਰੀਬ ਵਿਅਕਤੀ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ- ਤਿਵਾੜੀ ਅਗਲੀ ਖ਼ਬਰ ਪਿੰਡ ਕਦੋਂ ਵਿਖੇ ਨਗਰ ਕੀਰਤਨ ਸਜਾਇਆ
Ad Position 24